ਏਜ਼ਰਾ 8

ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ਵਰ ਦੇ ਭਵਨ ਲਈ ਰਾਜਾ ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।

Ezra 8:25 (UKJV) And weighed unto them the silver, and the gold, and the vessels, even the offering of the house of our God, which the king, and his counsellors, and his lords, and all Israel there present, had offered:

23ਇਸ ਲਈ ਅਸੀਂ ਵਰਤ ਰੱਖਿਆ ਅਤੇ ਇਸ ਬਾਰੇ ਆਪਣੇ ਪਰਮੇਸ਼ਵਰ ਨੂੰ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਪ੍ਰਾਰਥਨਾ ਸੁਣੀ।

24ਤਦ ਮੈਂ ਪ੍ਰਧਾਨ ਜਾਜਕਾਂ ਵਿੱਚੋਂ ਬਾਰਾਂ ਨੂੰ, ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਅਤੇ ਉਹਨਾਂ ਦੇ ਦਸ ਭਰਾਵਾਂ ਨੂੰ ਵੱਖਰਾ ਕੀਤਾ,

25ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ਵਰ ਦੇ ਭਵਨ ਲਈ ਰਾਜਾ ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।

26ਮੈਂ ਉਹਨਾਂ ਨੂੰ 650 ਤੋਲੇ ਚਾਂਦੀ, 100 ਤੋਲੇ ਚਾਂਦੀ ਦੀਆਂ ਵਸਤੂਆਂ, 100 ਤੋਲੇ ਸੋਨਾ,

27ਨਾਲੇ ਸੋਨੇ ਦੇ 20 ਕਟੋਰਦਾਨ, ਅੱਠ ਕਿੱਲੋ ਦੇ ਸਨ ਅਤੇ ਚਮਕਦੇ ਖ਼ਾਲਸ ਪਿੱਤਲ ਦੇ ਦੋ ਭਾਂਡੇ ਜੋ ਸੋਨੇ ਵਰਗੇ ਬਹੁਮੁੱਲੇ ਸਨ, ਤੋਲ ਕੇ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.