ਏਜ਼ਰਾ 8

ਜਦੋਂ ਤੱਕ ਤੁਸੀਂ ਉਹਨਾਂ ਨੂੰ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਦੇ ਕੋਠੜੀਆਂ ਵਿੱਚ ਪ੍ਰਧਾਨ ਜਾਜਕਾਂ, ਲੇਵੀਆਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਦੇ ਸਾਹਮਣੇ ਨਹੀਂ ਤੋਲਦੇ ਤਦ ਤੱਕ ਉਹਨਾਂ ਦੀ ਸਾਵਧਾਨੀ ਨਾਲ ਰਾਖੀ ਕਰੋ।”

Ezra 8:29 (UKJV) Watch all of you, and keep them, until all of you weigh them before the chief of the priests and the Levites, and chief of the fathers of Israel, at Jerusalem, in the chambers of the house of the LORD.

27ਨਾਲੇ ਸੋਨੇ ਦੇ 20 ਕਟੋਰਦਾਨ, ਅੱਠ ਕਿੱਲੋ ਦੇ ਸਨ ਅਤੇ ਚਮਕਦੇ ਖ਼ਾਲਸ ਪਿੱਤਲ ਦੇ ਦੋ ਭਾਂਡੇ ਜੋ ਸੋਨੇ ਵਰਗੇ ਬਹੁਮੁੱਲੇ ਸਨ, ਤੋਲ ਕੇ ਦਿੱਤੇ।

28ਮੈਂ ਉਹਨਾਂ ਨੂੰ ਕਿਹਾ, “ਤੁਸੀਂ ਅਤੇ ਇਹ ਵਸਤੂਆਂ ਵੀ ਯਾਹਵੇਹ ਨੂੰ ਅਰਪਣ ਕੀਤੀਆਂ ਗਈਆਂ ਹਨ। ਚਾਂਦੀ ਅਤੇ ਸੋਨਾ ਤੁਹਾਡੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਲਈ ਇੱਕ ਸੁਤੰਤਰ ਭੇਟ ਹੈ।

29ਜਦੋਂ ਤੱਕ ਤੁਸੀਂ ਉਹਨਾਂ ਨੂੰ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਦੇ ਕੋਠੜੀਆਂ ਵਿੱਚ ਪ੍ਰਧਾਨ ਜਾਜਕਾਂ, ਲੇਵੀਆਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਦੇ ਸਾਹਮਣੇ ਨਹੀਂ ਤੋਲਦੇ ਤਦ ਤੱਕ ਉਹਨਾਂ ਦੀ ਸਾਵਧਾਨੀ ਨਾਲ ਰਾਖੀ ਕਰੋ।”

30ਤਦ ਜਾਜਕਾਂ ਅਤੇ ਲੇਵੀਆਂ ਨੇ ਉਹ ਚਾਂਦੀ, ਸੋਨਾ ਅਤੇ ਪਵਿੱਤਰ ਵਸਤੂਆਂ ਜੋ ਯੇਰੂਸ਼ਲੇਮ ਵਿੱਚ ਸਾਡੇ ਪਰਮੇਸ਼ਵਰ ਦੇ ਭਵਨ ਵਿੱਚ ਲਿਜਾਣ ਲਈ ਤੋਲੀਆਂ ਗਈਆਂ ਸਨ ਪ੍ਰਾਪਤ ਕੀਤੀਆਂ।

31ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਹਿਰ ਤੋਂ ਯੇਰੂਸ਼ਲੇਮ ਨੂੰ ਜਾਣ ਲਈ ਤੁਰ ਪਏ। ਸਾਡੇ ਪਰਮੇਸ਼ਵਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਰਾਹ ਵਿੱਚ ਦੁਸ਼ਮਣਾਂ ਅਤੇ ਡਾਕੂਆਂ ਤੋਂ ਸਾਡੀ ਰੱਖਿਆ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.