ਏਜ਼ਰਾ 9

ਉਹਨਾਂ ਨੇ ਆਪਣੀਆਂ ਕੁਝ ਧੀਆਂ ਨੂੰ ਆਪਣੇ ਅਤੇ ਆਪਣੇ ਪੁੱਤਰਾਂ ਲਈ ਪਤਨੀਆਂ ਬਣਾ ਲਿਆ ਹੈ ਅਤੇ ਪਵਿੱਤਰ ਜਾਤੀ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲ ਰਲਾਇਆ ਹੈ ਅਤੇ ਇਸ ਅਪਰਾਧ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”

Ezra 9:2 (UKJV) For they have taken of their daughters for themselves, and for their sons: so that the holy seed have mingled themselves with the people of those lands: yea, the hand of the princes and rulers has been chief in this trespass.

1ਇਹ ਗੱਲਾਂ ਪੂਰੀਆਂ ਹੋਣ ਤੋਂ ਬਾਅਦ, ਆਗੂ ਮੇਰੇ ਕੋਲ ਆਏ ਅਤੇ ਆਖਿਆ, “ਇਸਰਾਏਲ ਦੇ ਲੋਕਾਂ ਨੇ, ਜਾਜਕਾਂ ਅਤੇ ਲੇਵੀਆਂ ਸਮੇਤ, ਆਪਣੇ ਆਪ ਨੂੰ ਗੁਆਂਢੀ ਲੋਕਾਂ ਤੋਂ ਵੱਖ ਨਹੀਂ ਰੱਖਿਆ। ਪਰ ਕਨਾਨੀਆਂ, ਹਿੱਤੀਆਂ, ਪਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀ ਅਤੇ ਅਮੋਰੀਆਂ ਦੇ ਘਿਣਾਉਣੇ ਕੰਮ ਦੇ ਅਨੁਸਾਰ ਕੰਮ ਕਰਦੇ ਸਨ।

2ਉਹਨਾਂ ਨੇ ਆਪਣੀਆਂ ਕੁਝ ਧੀਆਂ ਨੂੰ ਆਪਣੇ ਅਤੇ ਆਪਣੇ ਪੁੱਤਰਾਂ ਲਈ ਪਤਨੀਆਂ ਬਣਾ ਲਿਆ ਹੈ ਅਤੇ ਪਵਿੱਤਰ ਜਾਤੀ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲ ਰਲਾਇਆ ਹੈ ਅਤੇ ਇਸ ਅਪਰਾਧ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”

3ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।

4ਤਦ ਹਰ ਕੋਈ ਜੋ ਇਸਰਾਏਲ ਦੇ ਪਰਮੇਸ਼ਵਰ ਦੇ ਬਚਨਾਂ ਤੋਂ ਕੰਬਦਾ ਸੀ, ਗ਼ੁਲਾਮਾਂ ਦੇ ਇਸ ਅਪਰਾਧ ਦੇ ਕਾਰਨ ਮੇਰੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੇ ਬਲੀਦਾਨ ਤੱਕ ਘਬਰਾ ਕੇ ਉੱਥੇ ਬੈਠਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.