ਏਜ਼ਰਾ 9

ਫਿਰ, ਸ਼ਾਮ ਦੇ ਬਲੀਦਾਨ ਦੇ ਸਮੇਂ, ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਆਪਣੇ ਹੱਥ ਫੈਲਾਏ।

Ezra 9:5 (UKJV) And at the evening sacrifice I arose up from my heaviness; and having rent my garment and my mantle, I fell upon my knees, and spread out my hands unto the LORD my God,

3ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।

4ਤਦ ਹਰ ਕੋਈ ਜੋ ਇਸਰਾਏਲ ਦੇ ਪਰਮੇਸ਼ਵਰ ਦੇ ਬਚਨਾਂ ਤੋਂ ਕੰਬਦਾ ਸੀ, ਗ਼ੁਲਾਮਾਂ ਦੇ ਇਸ ਅਪਰਾਧ ਦੇ ਕਾਰਨ ਮੇਰੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੇ ਬਲੀਦਾਨ ਤੱਕ ਘਬਰਾ ਕੇ ਉੱਥੇ ਬੈਠਾ ਰਿਹਾ।

5ਫਿਰ, ਸ਼ਾਮ ਦੇ ਬਲੀਦਾਨ ਦੇ ਸਮੇਂ, ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਆਪਣੇ ਹੱਥ ਫੈਲਾਏ।

6ਯਾਹਵੇਹ ਮੇਰੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ: “ਹੇ ਮੇਰੇ ਪਰਮੇਸ਼ਵਰ! ਮੈਂ ਆਪਣਾ ਮੂੰਹ ਤੇਰੇ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ਵਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

7ਸਾਡੇ ਪਿਉ-ਦਾਦਿਆਂ ਦੇ ਦਿਨਾਂ ਤੋਂ ਲੈ ਕੇ ਹੁਣ ਤੱਕ ਸਾਡਾ ਦੋਸ਼ ਬਹੁਤ ਵੱਡਾ ਹੈ। ਸਾਡੇ ਪਾਪਾਂ ਦੇ ਕਾਰਨ, ਅਸੀਂ ਅਤੇ ਸਾਡੇ ਰਾਜੇ ਅਤੇ ਸਾਡੇ ਜਾਜਕ ਤਲਵਾਰ ਅਤੇ ਗ਼ੁਲਾਮੀ, ਵਿਦੇਸ਼ੀ ਰਾਜਿਆਂ ਦੇ ਹੱਥੋਂ ਲੁੱਟ ਅਤੇ ਅਪਮਾਨ ਦੇ ਅਧੀਨ ਹੋਏ ਹਨ, ਜਿਵੇਂ ਕਿ ਅੱਜ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.