ਏਜ਼ਰਾ 9

ਯਾਹਵੇਹ ਮੇਰੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ: “ਹੇ ਮੇਰੇ ਪਰਮੇਸ਼ਵਰ! ਮੈਂ ਆਪਣਾ ਮੂੰਹ ਤੇਰੇ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ਵਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

Ezra 9:6 (UKJV) And said, O my God, I am ashamed and blush to lift up my face to you, my God: for our iniquities are increased over our head, and our trespass is grown up unto the heavens.

4ਤਦ ਹਰ ਕੋਈ ਜੋ ਇਸਰਾਏਲ ਦੇ ਪਰਮੇਸ਼ਵਰ ਦੇ ਬਚਨਾਂ ਤੋਂ ਕੰਬਦਾ ਸੀ, ਗ਼ੁਲਾਮਾਂ ਦੇ ਇਸ ਅਪਰਾਧ ਦੇ ਕਾਰਨ ਮੇਰੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੇ ਬਲੀਦਾਨ ਤੱਕ ਘਬਰਾ ਕੇ ਉੱਥੇ ਬੈਠਾ ਰਿਹਾ।

5ਫਿਰ, ਸ਼ਾਮ ਦੇ ਬਲੀਦਾਨ ਦੇ ਸਮੇਂ, ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਆਪਣੇ ਹੱਥ ਫੈਲਾਏ।

6ਯਾਹਵੇਹ ਮੇਰੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ: “ਹੇ ਮੇਰੇ ਪਰਮੇਸ਼ਵਰ! ਮੈਂ ਆਪਣਾ ਮੂੰਹ ਤੇਰੇ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ਵਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

7ਸਾਡੇ ਪਿਉ-ਦਾਦਿਆਂ ਦੇ ਦਿਨਾਂ ਤੋਂ ਲੈ ਕੇ ਹੁਣ ਤੱਕ ਸਾਡਾ ਦੋਸ਼ ਬਹੁਤ ਵੱਡਾ ਹੈ। ਸਾਡੇ ਪਾਪਾਂ ਦੇ ਕਾਰਨ, ਅਸੀਂ ਅਤੇ ਸਾਡੇ ਰਾਜੇ ਅਤੇ ਸਾਡੇ ਜਾਜਕ ਤਲਵਾਰ ਅਤੇ ਗ਼ੁਲਾਮੀ, ਵਿਦੇਸ਼ੀ ਰਾਜਿਆਂ ਦੇ ਹੱਥੋਂ ਲੁੱਟ ਅਤੇ ਅਪਮਾਨ ਦੇ ਅਧੀਨ ਹੋਏ ਹਨ, ਜਿਵੇਂ ਕਿ ਅੱਜ ਹੈ।

8“ਪਰ ਹੁਣ ਕੁਝ ਦਿਨਾਂ ਤੋਂ ਯਾਹਵੇਹ ਸਾਡੇ ਪਰਮੇਸ਼ਵਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ਵਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.