ਏਜ਼ਰਾ 9

“ਪਰ ਹੁਣ ਕੁਝ ਦਿਨਾਂ ਤੋਂ ਯਾਹਵੇਹ ਸਾਡੇ ਪਰਮੇਸ਼ਵਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ਵਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।

Ezra 9:8 (UKJV) And now for a little space grace has been showed from the LORD our God, to leave us a remnant to escape, and to give us a nail in his holy place, that our God may lighten our eyes, and give us a little reviving in our bondage.

6ਯਾਹਵੇਹ ਮੇਰੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ: “ਹੇ ਮੇਰੇ ਪਰਮੇਸ਼ਵਰ! ਮੈਂ ਆਪਣਾ ਮੂੰਹ ਤੇਰੇ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ਵਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

7ਸਾਡੇ ਪਿਉ-ਦਾਦਿਆਂ ਦੇ ਦਿਨਾਂ ਤੋਂ ਲੈ ਕੇ ਹੁਣ ਤੱਕ ਸਾਡਾ ਦੋਸ਼ ਬਹੁਤ ਵੱਡਾ ਹੈ। ਸਾਡੇ ਪਾਪਾਂ ਦੇ ਕਾਰਨ, ਅਸੀਂ ਅਤੇ ਸਾਡੇ ਰਾਜੇ ਅਤੇ ਸਾਡੇ ਜਾਜਕ ਤਲਵਾਰ ਅਤੇ ਗ਼ੁਲਾਮੀ, ਵਿਦੇਸ਼ੀ ਰਾਜਿਆਂ ਦੇ ਹੱਥੋਂ ਲੁੱਟ ਅਤੇ ਅਪਮਾਨ ਦੇ ਅਧੀਨ ਹੋਏ ਹਨ, ਜਿਵੇਂ ਕਿ ਅੱਜ ਹੈ।

8“ਪਰ ਹੁਣ ਕੁਝ ਦਿਨਾਂ ਤੋਂ ਯਾਹਵੇਹ ਸਾਡੇ ਪਰਮੇਸ਼ਵਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ਵਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।

9ਭਾਵੇਂ ਅਸੀਂ ਗੁਲਾਮ ਹਾਂ, ਪਰ ਸਾਡੇ ਪਰਮੇਸ਼ਵਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਤਿਆਗਿਆ। ਸਗੋਂ ਉਸ ਨੇ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ ਸਾਡੇ ਉੱਤੇ ਦਯਾ ਦਿਖਾਈ ਹੈ ਅਤੇ ਉਸ ਨੇ ਸਾਨੂੰ ਸਾਡੇ ਪਰਮੇਸ਼ਵਰ ਦੇ ਭਵਨ ਨੂੰ ਦੁਬਾਰਾ ਬਣਾਉਣ ਅਤੇ ਇਸ ਦੇ ਖੰਡਰਾਂ ਦੀ ਮੁਰੰਮਤ ਕਰਨ ਲਈ ਨਵਾਂ ਜੀਵਨ ਦਿੱਤਾ ਹੈ, ਅਤੇ ਉਸਨੇ ਸਾਨੂੰ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਸੁਰੱਖਿਆ ਦੀ ਕੰਧ ਦਿੱਤੀ ਹੈ।

10“ਪਰ ਹੁਣ, ਹੇ ਸਾਡੇ ਪਰਮੇਸ਼ਵਰ, ਅਸੀਂ ਇਸ ਤੋਂ ਬਾਅਦ ਕੀ ਕਹਿ ਸਕਦੇ ਹਾਂ? ਕਿਉਂ ਜੋ ਅਸੀਂ ਉਹਨਾਂ ਹੁਕਮਾਂ ਨੂੰ ਤਿਆਗ ਦਿੱਤਾ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.