ਗਲਾਤੀਆਂ 1

ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਉਹ ਮਨੁੱਖਾਂ ਦੇ ਵਲੋਂ ਨਹੀਂ ਹੈ।

Galatians 1:11 (UKJV) But I certify you, brethren, that the gospel which was preached of me is not after man.

9ਜਿਵੇਂ ਕਿ ਅਸੀਂ ਪਹਿਲਾਂ ਹੀ ਕਿਹਾ ਹੈ, ਉਸੇ ਤਰ੍ਹਾਂ ਹੁਣ ਮੈਂ ਦੁਬਾਰਾ ਕਹਿੰਦਾ ਹਾਂ: ਜੇ ਕੋਈ ਉਸ ਖੁਸ਼ਖ਼ਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

10ਕੀ ਮੈਂ ਹੁਣ ਮਨੁੱਖਾਂ ਨੂੰ ਸਾਬਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਾਂ ਪਰਮੇਸ਼ਵਰ ਨੂੰ? ਜਾਂ ਕੀ ਮੈਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਅਜੇ ਵੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੁੰਦਾ, ਤਾਂ ਮੈਂ ਮਸੀਹ ਦਾ ਸੇਵਕ ਨਾ ਹੁੰਦਾ।

11ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਉਹ ਮਨੁੱਖਾਂ ਦੇ ਵਲੋਂ ਨਹੀਂ ਹੈ।

12ਮੈਨੂੰ ਉਹ ਕਿਸੇ ਵੀ ਆਦਮੀ ਤੋਂ ਪ੍ਰਾਪਤ ਨਹੀਂ ਹੋਈ, ਨਾ ਹੀ ਮੈਨੂੰ ਇਹ ਸਿਖਾਈ ਗਈ ਸੀ; ਸਗੋਂ ਇਹ ਮੈਨੂੰ ਯਿਸ਼ੂ ਮਸੀਹ ਦੇ ਪ੍ਰਕਾਸ਼ ਦੇ ਰਾਹੀਂ ਪ੍ਰਾਪਤ ਹੋਈ।

13ਕਿਉਂਕਿ ਤੁਸੀਂ ਯਹੂਦੀ ਧਰਮ ਵਿੱਚ ਮੇਰੀ ਪਿਛਲੀ ਜੀਵਨ ਸ਼ੈਲੀ ਬਾਰੇ ਸੁਣਿਆ ਹੈ, ਮੈਂ ਪਰਮੇਸ਼ਵਰ ਦੀ ਕਲੀਸਿਆ ਨੂੰ ਕਿੰਨਾ ਸਤਾਇਆ ਅਤੇ ਤਬਾਹ ਕਰਨ ਦੀ ਕੋਸ਼ਿਸ਼ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.