3ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
4ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ,
5ਪਰਮੇਸ਼ਵਰ ਦੀ ਸਦਾ ਅਤੇ ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।
6ਮੈਂ ਹੈਰਾਨ ਹਾਂ ਕਿ ਤੁਸੀਂ ਉਸ ਨੂੰ ਇੰਨੀ ਜਲਦੀ ਛੱਡ ਰਹੇ ਹੋ ਜਿਸ ਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਰਹਿਣ ਲਈ ਬੁਲਾਇਆ ਹੈ ਅਤੇ ਤੁਸੀਂ ਇੱਕ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ
7ਜਦ ਕਿ ਅਸਲ ਵਿੱਚ ਕੋਈ ਦੂਸਰੀ ਖੁਸ਼ਖ਼ਬਰੀ ਨਹੀਂ ਹੈ। ਬਲਕਿ ਉਹ ਲੋਕ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।