ਗਲਾਤੀਆਂ 1

ਮੈਂ ਹੈਰਾਨ ਹਾਂ ਕਿ ਤੁਸੀਂ ਉਸ ਨੂੰ ਇੰਨੀ ਜਲਦੀ ਛੱਡ ਰਹੇ ਹੋ ਜਿਸ ਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਰਹਿਣ ਲਈ ਬੁਲਾਇਆ ਹੈ ਅਤੇ ਤੁਸੀਂ ਇੱਕ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ

Galatians 1:6 (UKJV) I marvel that all of you are so soon removed from him that called you into the grace of Christ unto another gospel:

4ਜਿਸ ਨੇ ਆਪਣੇ ਆਪ ਨੂੰ ਸਾਡੇ ਪਾਪਾਂ ਲਈ ਦੇ ਦਿੱਤਾ ਤਾਂ ਕਿ ਉਹ ਸਾਨੂੰ ਪਰਮੇਸ਼ਵਰ ਅਤੇ ਪਿਤਾ ਦੀ ਇੱਛਾ ਅਨੁਸਾਰ ਇਸ ਵਰਤਮਾਨ ਦੇ ਬੁਰੇ ਯੁੱਗ ਤੋਂ ਬਚਾ ਸਕੇ,

5ਪਰਮੇਸ਼ਵਰ ਦੀ ਸਦਾ ਅਤੇ ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।

6ਮੈਂ ਹੈਰਾਨ ਹਾਂ ਕਿ ਤੁਸੀਂ ਉਸ ਨੂੰ ਇੰਨੀ ਜਲਦੀ ਛੱਡ ਰਹੇ ਹੋ ਜਿਸ ਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਰਹਿਣ ਲਈ ਬੁਲਾਇਆ ਹੈ ਅਤੇ ਤੁਸੀਂ ਇੱਕ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ

7ਜਦ ਕਿ ਅਸਲ ਵਿੱਚ ਕੋਈ ਦੂਸਰੀ ਖੁਸ਼ਖ਼ਬਰੀ ਨਹੀਂ ਹੈ। ਬਲਕਿ ਉਹ ਲੋਕ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।

8ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.