ਗਲਾਤੀਆਂ 2

ਜਦੋਂ ਮੈਂ ਵੇਖਿਆ ਕਿ ਉਹ ਖੁਸ਼ਖ਼ਬਰੀ ਦੀ ਸੱਚਾਈ ਦੇ ਅਨੁਸਾਰ ਨਹੀਂ ਚੱਲ ਰਹੇ ਸਨ, ਮੈਂ ਉਨ੍ਹਾਂ ਸਾਰਿਆਂ ਦੇ ਸਾਹਮਣੇ ਕੈਫ਼ਾਸ ਨੂੰ ਕਿਹਾ, “ਤੁਸੀਂ ਇੱਕ ਯਹੂਦੀ ਹੋ, ਫਿਰ ਵੀ ਤੁਸੀਂ ਇੱਕ ਗ਼ੈਰ ਯਹੂਦੀ ਵਾਂਗ ਰਹਿੰਦੇ ਹੋ ਅਤੇ ਨਾ ਕਿ ਇੱਕ ਯਹੂਦੀ ਵਾਂਗ। ਤਾਂ ਫਿਰ, ਇਹ ਕਿਵੇਂ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਨੂੰ ਯਹੂਦੀ ਰੀਤੀ ਰਿਵਾਜਾਂ ਦੀ ਪਾਲਣਾ ਕਰਨ ਲਈ ਮਜਬੂਰ ਕਰਦੇ ਹੋ?

Galatians 2:14 (UKJV) But when I saw that they walked not uprightly according to the truth of the gospel, I said unto Peter before them all, If you, being a Jew, live after the manner of Gentiles, and not as do the Jews, why compell you the Gentiles to live as do the Jews?

12ਕਿਉਂਕਿ ਯਾਕੋਬ ਕੋਲੋ ਕੁਝ ਮਨੁੱਖ ਆਉਣ ਤੋਂ ਪਹਿਲਾਂ, ਉਹ ਗ਼ੈਰ-ਯਹੂਦੀ ਲੋਕਾਂ ਨਾਲ ਖਾਂਦਾ ਹੁੰਦਾ ਸੀ। ਪਰ ਜਦੋਂ ਉਹ ਪਹੁੰਚੇ, ਤਾਂ ਉਹ ਪਿੱਛੇ ਹੋਣ ਲੱਗਾ ਅਤੇ ਆਪਣੇ ਆਪ ਨੂੰ ਗ਼ੈਰ-ਯਹੂਦੀ ਭਰਾਵਾਂ ਤੋਂ ਵੱਖ ਕਰਨ ਲੱਗਾ ਕਿਉਂਕਿ ਉਹ ਸੁੰਨਤ ਸਮੂਹ ਦੇ ਲੋਕਾਂ ਤੋਂ ਡਰਦਾ ਸੀ।

13ਬਾਕੀ ਯਹੂਦੀ ਵਿਸ਼ਵਾਸੀ ਉਸ ਦੇ ਪਖੰਡ ਵਿੱਚ ਸ਼ਾਮਲ ਹੋ ਗਏ, ਬਰਨਬਾਸ ਵੀ ਉਨ੍ਹਾਂ ਦੇ ਪਖੰਡ ਦੇ ਕਾਰਨ ਕੁਰਾਹੇ ਪੈ ਗਿਆ।

14ਜਦੋਂ ਮੈਂ ਵੇਖਿਆ ਕਿ ਉਹ ਖੁਸ਼ਖ਼ਬਰੀ ਦੀ ਸੱਚਾਈ ਦੇ ਅਨੁਸਾਰ ਨਹੀਂ ਚੱਲ ਰਹੇ ਸਨ, ਮੈਂ ਉਨ੍ਹਾਂ ਸਾਰਿਆਂ ਦੇ ਸਾਹਮਣੇ ਕੈਫ਼ਾਸ ਨੂੰ ਕਿਹਾ, “ਤੁਸੀਂ ਇੱਕ ਯਹੂਦੀ ਹੋ, ਫਿਰ ਵੀ ਤੁਸੀਂ ਇੱਕ ਗ਼ੈਰ ਯਹੂਦੀ ਵਾਂਗ ਰਹਿੰਦੇ ਹੋ ਅਤੇ ਨਾ ਕਿ ਇੱਕ ਯਹੂਦੀ ਵਾਂਗ। ਤਾਂ ਫਿਰ, ਇਹ ਕਿਵੇਂ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਨੂੰ ਯਹੂਦੀ ਰੀਤੀ ਰਿਵਾਜਾਂ ਦੀ ਪਾਲਣਾ ਕਰਨ ਲਈ ਮਜਬੂਰ ਕਰਦੇ ਹੋ?

15“ਅਸੀਂ ਜੋ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਾਂਗ ਪਾਪ ਦੀ ਔਲਾਦ ਨਹੀਂ।

16ਤੁਸੀਂ ਜਾਣਦੇ ਹੋ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਧਰਮੀ ਨਹੀਂ ਠਹਿਰਾਇਆ ਜਾਂਦਾ ਹੈ, ਪਰ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਠਹਿਰਦਾ ਹੈ। ਇਸ ਲਈ, ਅਸੀਂ ਵੀ, ਮਸੀਹ ਯਿਸ਼ੂ ਉੱਤੇ ਆਪਣਾ ਵਿਸ਼ਵਾਸ ਰੱਖਿਆ ਹੈ ਕਿ ਅਸੀਂ ਮਸੀਹ ਵਿੱਚ ਵਿਸ਼ਵਾਸ ਦੁਆਰਾ ਧਰਮੀ ਠਹਿਰਾਏ ਗਏ ਹਾਂ ਨਾ ਕਿ ਬਿਵਸਥਾ ਦੇ ਕੰਮਾਂ ਦੁਆਰਾ, ਕਿਉਂਕਿ ਬਿਵਸਥਾ ਦੇ ਕੰਮਾਂ ਦੁਆਰਾ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾ ਸਕਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.