14ਜਦੋਂ ਮੈਂ ਵੇਖਿਆ ਕਿ ਉਹ ਖੁਸ਼ਖ਼ਬਰੀ ਦੀ ਸੱਚਾਈ ਦੇ ਅਨੁਸਾਰ ਨਹੀਂ ਚੱਲ ਰਹੇ ਸਨ, ਮੈਂ ਉਨ੍ਹਾਂ ਸਾਰਿਆਂ ਦੇ ਸਾਹਮਣੇ ਕੈਫ਼ਾਸ ਨੂੰ ਕਿਹਾ, “ਤੁਸੀਂ ਇੱਕ ਯਹੂਦੀ ਹੋ, ਫਿਰ ਵੀ ਤੁਸੀਂ ਇੱਕ ਗ਼ੈਰ ਯਹੂਦੀ ਵਾਂਗ ਰਹਿੰਦੇ ਹੋ ਅਤੇ ਨਾ ਕਿ ਇੱਕ ਯਹੂਦੀ ਵਾਂਗ। ਤਾਂ ਫਿਰ, ਇਹ ਕਿਵੇਂ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਨੂੰ ਯਹੂਦੀ ਰੀਤੀ ਰਿਵਾਜਾਂ ਦੀ ਪਾਲਣਾ ਕਰਨ ਲਈ ਮਜਬੂਰ ਕਰਦੇ ਹੋ?
15“ਅਸੀਂ ਜੋ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਾਂਗ ਪਾਪ ਦੀ ਔਲਾਦ ਨਹੀਂ।
16ਤੁਸੀਂ ਜਾਣਦੇ ਹੋ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਧਰਮੀ ਨਹੀਂ ਠਹਿਰਾਇਆ ਜਾਂਦਾ ਹੈ, ਪਰ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਠਹਿਰਦਾ ਹੈ। ਇਸ ਲਈ, ਅਸੀਂ ਵੀ, ਮਸੀਹ ਯਿਸ਼ੂ ਉੱਤੇ ਆਪਣਾ ਵਿਸ਼ਵਾਸ ਰੱਖਿਆ ਹੈ ਕਿ ਅਸੀਂ ਮਸੀਹ ਵਿੱਚ ਵਿਸ਼ਵਾਸ ਦੁਆਰਾ ਧਰਮੀ ਠਹਿਰਾਏ ਗਏ ਹਾਂ ਨਾ ਕਿ ਬਿਵਸਥਾ ਦੇ ਕੰਮਾਂ ਦੁਆਰਾ, ਕਿਉਂਕਿ ਬਿਵਸਥਾ ਦੇ ਕੰਮਾਂ ਦੁਆਰਾ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾ ਸਕਦਾ।
17“ਜੇਕਰ ਅਸੀਂ ਯਹੂਦੀ ਮਸੀਹ ਵਿੱਚ ਧਰਮੀ ਬਣਨ ਦੀ ਕੋਸ਼ਿਸ਼ ਕਰਦੇ ਹਾਂ, ਤਾਂ ਵੀ ਅਸੀਂ ਆਪਣੇ ਆਪ ਨੂੰ ਪਾਪੀਆਂ ਵਿੱਚ ਪਾਉਂਦੇ ਹਾਂ, ਤਾਂ ਕੀ ਇਸ ਦਾ ਇਹ ਮਤਲਬ ਨਹੀਂ ਕਿ ਮਸੀਹ ਪਾਪ ਦਾ ਸੇਵਾਦਾਰ ਹੋਇਆ? ਬਿਲਕੁਲ ਨਹੀਂ!
18ਜੇ ਮੈਂ ਉਸ ਚੀਜ਼ ਨੂੰ ਦੁਬਾਰਾ ਬਣਾਉਂਦਾ ਹਾਂ ਜੋ ਮੈਂ ਤਬਾਹ ਕੀਤੀ, ਤਾਂ ਮੈਂ ਸੱਚ-ਮੁੱਚ ਬਿਵਸਥਾ ਦੀ ਪ੍ਰਣਾਲੀ ਤੋੜਨ ਵਾਲਾ ਹੋਵਾਂਗਾ।