19“ਕਿਉਂਕਿ ਬਿਵਸਥਾ ਦੇ ਰਾਹੀਂ ਮੈਂ ਬਿਵਸਥਾ ਲਈ ਮਰਿਆ ਤਾਂ ਜੋ ਮੈਂ ਪਰਮੇਸ਼ਵਰ ਲਈ ਜੀਵਾਂ।
20ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।
21ਮੈਂ ਪਰਮੇਸ਼ਵਰ ਦੀ ਕਿਰਪਾ ਨੂੰ ਪਾਸੇ ਨਹੀਂ ਰੱਖਦਾ, ਕਿਉਂਕਿ ਜੇ ਬਿਵਸਥਾ ਦੁਆਰਾ ਧਾਰਮਿਕਤਾ ਪ੍ਰਾਪਤ ਹੋ ਸਕਦੀ ਹੁੰਦੀ, ਤਾਂ ਫਿਰ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ!”