ਗਲਾਤੀਆਂ 3

ਉਨ੍ਹਾਂ ਸਾਰਿਆਂ ਲਈ ਜੋ ਬਿਵਸਥਾ ਦੇ ਕੰਮਾਂ ਤੇ ਨਿਰਭਰ ਰਹਿਦੇ ਹਨ ਉਹ ਸਰਾਪ ਦੇ ਹੇਠਾਂ ਹਨ, ਜਿਵੇਂ ਕਿ ਲਿਖਿਆ ਹੋਇਆ ਹੈ: “ਸਰਾਪੀ ਹੈ ਉਹ ਹਰ ਕੋਈ ਜਿਹੜਾ ਇਸ ਬਿਵਸਥਾ ਦੀ ਕਿਤਾਬ ਵਿੱਚ ਲਿਖੀ ਹੋਈ ਹਰ ਗੱਲ ਦੀ ਪਾਲਣਾ ਨਹੀਂ ਕਰਦਾ।”

Galatians 3:10 (UKJV) For as many as are of the works of the law are under the curse: for it is written, Cursed is every one that continues not in all things which are written in the book of the law to do them.

8ਪਵਿੱਤਰ ਸ਼ਾਸਤਰ ਨੇ ਪਹਿਲਾਂ ਹੀ ਵੇਖਿਆ ਸੀ ਕਿ ਪਰਮੇਸ਼ਵਰ ਗ਼ੈਰ-ਯਹੂਦੀਆਂ ਨੂੰ ਵਿਸ਼ਵਾਸ ਦੁਆਰਾ ਧਰਮੀ ਠਹਿਰਾਵੇਗਾ, ਅਤੇ ਅਬਰਾਹਾਮ ਨੂੰ ਪਹਿਲਾਂ ਹੀ ਖੁਸ਼ਖ਼ਬਰੀ ਦਾ ਐਲਾਨ ਕੀਤਾ: “ਸਾਰੀਆਂ ਕੌਮਾਂ ਤੇਰੇ ਦੁਆਰਾ ਮੁਬਾਰਕ ਹੋਣਗੀਆਂ।”

9ਇਸ ਲਈ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ, ਉਹ ਅਬਰਾਹਾਮ, ਵਿਸ਼ਵਾਸ ਦੇ ਆਦਮੀ ਦੇ ਨਾਲ ਬਰਕਤ ਪਾਉਂਦੇ ਹਨ।

10ਉਨ੍ਹਾਂ ਸਾਰਿਆਂ ਲਈ ਜੋ ਬਿਵਸਥਾ ਦੇ ਕੰਮਾਂ ਤੇ ਨਿਰਭਰ ਰਹਿਦੇ ਹਨ ਉਹ ਸਰਾਪ ਦੇ ਹੇਠਾਂ ਹਨ, ਜਿਵੇਂ ਕਿ ਲਿਖਿਆ ਹੋਇਆ ਹੈ: “ਸਰਾਪੀ ਹੈ ਉਹ ਹਰ ਕੋਈ ਜਿਹੜਾ ਇਸ ਬਿਵਸਥਾ ਦੀ ਕਿਤਾਬ ਵਿੱਚ ਲਿਖੀ ਹੋਈ ਹਰ ਗੱਲ ਦੀ ਪਾਲਣਾ ਨਹੀਂ ਕਰਦਾ।”

11ਸਪੱਸ਼ਟ ਹੈ ਕਿ ਜੋ ਕੋਈ ਵੀ ਬਿਵਸਥਾ ਉੱਤੇ ਭਰੋਸਾ ਰੱਖਦਾ ਹੈ ਉਹ ਪਰਮੇਸ਼ਵਰ ਦੇ ਅੱਗੇ ਧਰਮੀ ਨਹੀਂ ਹੈ, ਕਿਉਂਕਿ “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” ਇਹ ਸ਼ਾਸਤਰਾਂ ਵਿੱਚ ਲਿਖਿਆ ਹੈ,

12ਬਿਵਸਥਾ ਵਿਸ਼ਵਾਸ ਤੇ ਅਧਾਰਤ ਨਹੀਂ ਹੈ; ਇਸ ਦੇ ਉਲਟ, ਇਹ ਆਖਦੀ ਹੈ, “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.