10ਉਨ੍ਹਾਂ ਸਾਰਿਆਂ ਲਈ ਜੋ ਬਿਵਸਥਾ ਦੇ ਕੰਮਾਂ ਤੇ ਨਿਰਭਰ ਰਹਿਦੇ ਹਨ ਉਹ ਸਰਾਪ ਦੇ ਹੇਠਾਂ ਹਨ, ਜਿਵੇਂ ਕਿ ਲਿਖਿਆ ਹੋਇਆ ਹੈ: “ਸਰਾਪੀ ਹੈ ਉਹ ਹਰ ਕੋਈ ਜਿਹੜਾ ਇਸ ਬਿਵਸਥਾ ਦੀ ਕਿਤਾਬ ਵਿੱਚ ਲਿਖੀ ਹੋਈ ਹਰ ਗੱਲ ਦੀ ਪਾਲਣਾ ਨਹੀਂ ਕਰਦਾ।”
11ਸਪੱਸ਼ਟ ਹੈ ਕਿ ਜੋ ਕੋਈ ਵੀ ਬਿਵਸਥਾ ਉੱਤੇ ਭਰੋਸਾ ਰੱਖਦਾ ਹੈ ਉਹ ਪਰਮੇਸ਼ਵਰ ਦੇ ਅੱਗੇ ਧਰਮੀ ਨਹੀਂ ਹੈ, ਕਿਉਂਕਿ “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” ਇਹ ਸ਼ਾਸਤਰਾਂ ਵਿੱਚ ਲਿਖਿਆ ਹੈ,
12ਬਿਵਸਥਾ ਵਿਸ਼ਵਾਸ ਤੇ ਅਧਾਰਤ ਨਹੀਂ ਹੈ; ਇਸ ਦੇ ਉਲਟ, ਇਹ ਆਖਦੀ ਹੈ, “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”
13ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”
14ਉਸ ਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।