ਗਲਾਤੀਆਂ 3

ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”

Galatians 3:13 (UKJV) Christ has redeemed us from the curse of the law, being made a curse for us: for it is written, Cursed is every one that hangs on a tree:

11ਸਪੱਸ਼ਟ ਹੈ ਕਿ ਜੋ ਕੋਈ ਵੀ ਬਿਵਸਥਾ ਉੱਤੇ ਭਰੋਸਾ ਰੱਖਦਾ ਹੈ ਉਹ ਪਰਮੇਸ਼ਵਰ ਦੇ ਅੱਗੇ ਧਰਮੀ ਨਹੀਂ ਹੈ, ਕਿਉਂਕਿ “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” ਇਹ ਸ਼ਾਸਤਰਾਂ ਵਿੱਚ ਲਿਖਿਆ ਹੈ,

12ਬਿਵਸਥਾ ਵਿਸ਼ਵਾਸ ਤੇ ਅਧਾਰਤ ਨਹੀਂ ਹੈ; ਇਸ ਦੇ ਉਲਟ, ਇਹ ਆਖਦੀ ਹੈ, “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”

13ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”

14ਉਸ ਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।

15ਹੇ ਭਰਾਵੋ ਅਤੇ ਭੈਣੋ, ਮੈਨੂੰ ਰੋਜ਼ਾਨਾ ਜ਼ਿੰਦਗੀ ਤੋਂ ਇੱਕ ਉਦਾਹਰਣ ਲੈਣ ਦਿਓ। ਜਿਵੇਂ ਕਿ ਕੋਈ ਵੀ ਮਨੁੱਖ ਦਾ ਨੇਮ ਹੋਵੇ ਜਦੋਂ ਉਹ ਪੱਕਾ ਹੋ ਜਾਵੇ ਤਾਂ ਕੋਈ ਵੀ ਉਸ ਨੂੰ ਟਾਲ ਨਹੀਂ ਸਕਦਾ, ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ। ਇਹ ਗੱਲ ਵੀ ਇਸੇ ਤਰ੍ਹਾਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.