ਗਲਾਤੀਆਂ 3

ਉਸ ਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।

Galatians 3:14 (UKJV) That the blessing of Abraham might come on the Gentiles through Jesus Christ; that we might receive the promise of the Spirit through faith.

12ਬਿਵਸਥਾ ਵਿਸ਼ਵਾਸ ਤੇ ਅਧਾਰਤ ਨਹੀਂ ਹੈ; ਇਸ ਦੇ ਉਲਟ, ਇਹ ਆਖਦੀ ਹੈ, “ਜਿਹੜਾ ਵਿਅਕਤੀ ਇਹ ਬਿਵਸਥਾ ਦੀਆ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”

13ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”

14ਉਸ ਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।

15ਹੇ ਭਰਾਵੋ ਅਤੇ ਭੈਣੋ, ਮੈਨੂੰ ਰੋਜ਼ਾਨਾ ਜ਼ਿੰਦਗੀ ਤੋਂ ਇੱਕ ਉਦਾਹਰਣ ਲੈਣ ਦਿਓ। ਜਿਵੇਂ ਕਿ ਕੋਈ ਵੀ ਮਨੁੱਖ ਦਾ ਨੇਮ ਹੋਵੇ ਜਦੋਂ ਉਹ ਪੱਕਾ ਹੋ ਜਾਵੇ ਤਾਂ ਕੋਈ ਵੀ ਉਸ ਨੂੰ ਟਾਲ ਨਹੀਂ ਸਕਦਾ, ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ। ਇਹ ਗੱਲ ਵੀ ਇਸੇ ਤਰ੍ਹਾਂ ਹੈ।

16ਵਾਇਦੇ ਅਬਰਾਹਾਮ ਅਤੇ ਉਸ ਦੀ ਸੰਤਾਨ ਨਾਲ ਕੀਤੇ ਗਏ ਸਨ। ਪਵਿੱਤਰ ਸ਼ਾਸਤਰ ਇਹ ਨਹੀਂ ਕਹਿੰਦਾ, “ਅੰਸਾਂ ਨੂੰ,” ਜਿਸ ਦਾ ਅਰਥ ਬਹੁਤ ਸਾਰੇ ਲੋਕ ਹਨ, ਪਰ ਅਰਥਾਤ “ਤੇਰੀ ਅੰਸ ਨੂੰ,” ਭਾਵ ਇੱਕ ਵਿਅਕਤੀ, ਜੋ ਮਸੀਹ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.