17ਪਰ ਮੈਂ ਇਹ ਆਖਦਾ ਹਾਂ: ਕਿ ਬਿਵਸਥਾ ਉਸ ਨੇਮ ਨੂੰ ਟਾਲ ਨਹੀਂ ਸਕਦੀ ਜੋ ਪਰਮੇਸ਼ਵਰ ਨੇ ਪਹਿਲਾਂ ਤੋਂ ਚਾਰ ਸੌ ਤੀਹ ਸਾਲਾਂ ਬਾਅਦ ਬੰਨ੍ਹਿਆ ਸੀ, ਤਾਂ ਜੋ ਉਹ ਵਾਇਦਾ ਕਿਤੇ ਵਿਅਰਥ ਹੋ ਜਾਵੇ।
18ਕਿਉਂਕਿ ਜੇ ਵਿਰਾਸਤ ਬਿਵਸਥਾ ਦੁਆਰਾ ਹੈ, ਤਾਂ ਵਾਅਦੇ ਦੁਆਰਾ ਨਹੀਂ, ਪਰ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਅਬਰਾਹਾਮ ਨੂੰ ਇੱਕ ਵਾਇਦੇ ਰਾਹੀਂ ਦਿੱਤਾ।
19ਤਾਂ ਫਿਰ, ਬਿਵਸਥਾ ਹੀ ਕਿਉਂ ਦਿੱਤੀ ਗਈ? ਇਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਸੀ ਜਦੋਂ ਤੱਕ ਉਹ ਅੰਸ ਜਿਹ ਨੂੰ ਵਾਅਦਾ ਦਿੱਤਾ ਹੋਇਆ ਹੈ ਨਾ ਆਵੇ। ਬਿਵਸਥਾ ਦੂਤਾਂ ਰਾਹੀਂ ਦਿੱਤੀ ਗਈ ਅਤੇ ਇੱਕ ਵਿਚੋਲੇ ਨੂੰ ਸੌਂਪੀ ਗਈ ਸੀ।
20ਹਾਲਾਂਕਿ, ਵਿਚੋਲਾ ਇੱਕ ਧਿਰ ਦਾ ਨਹੀਂ ਹੁੰਦਾ ਹੈ; ਪਰ ਪਰਮੇਸ਼ਵਰ ਇੱਕ ਹੈ।
21ਇਸ ਲਈ, ਕੀ ਬਿਵਸਥਾ, ਪਰਮੇਸ਼ਵਰ ਦੇ ਵਾਅਦਿਆਂ ਦੇ ਵਿਰੁੱਧ ਹੈ? ਬਿਲਕੁਲ ਨਹੀਂ! ਕਿਉਂਕਿ ਜੇ ਅਜਿਹੀ ਬਿਵਸਥਾ ਦਿੱਤੀ ਜਾਂਦੀ ਜੋ ਜੀਵਨ ਦੇ ਸਕਦੀ ਹੁੰਦੀ, ਤਾਂ ਨਿਸ਼ਚਤ ਤੌਰ ਤੇ ਬਿਵਸਥਾ ਦੁਆਰਾ ਧਾਰਮਿਕਤਾ ਆਉਂਦੀ।