4ਕੀ ਤੁਸੀਂ ਵਿਅਰਥ ਵਿੱਚ ਹੀ ਬਹੁਤ ਸਾਰੇ ਦੁੱਖਾਂ ਨੂੰ ਝੱਲਿਆ, ਜੇ ਉਹ ਸੱਚ-ਮੁੱਚ ਵਿਅਰਥ ਹੀ ਸੀ?
5ਇਸ ਲਈ ਮੈਂ ਫਿਰ ਪੁੱਛਦਾ ਹਾਂ, ਕੀ ਪਰਮੇਸ਼ਵਰ ਨੇ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੱਤਾ ਹੈ ਅਤੇ ਬਿਵਸਥਾ ਦੇ ਕੰਮਾਂ ਦੁਆਰਾ ਤੁਹਾਡੇ ਵਿੱਚ ਚਮਤਕਾਰ ਕਰਦਾ ਹੈ, ਜਾਂ ਤੁਹਾਡੇ ਵਿਸ਼ਵਾਸ ਦੁਆਰਾ ਜੋ ਤੁਸੀਂ ਸੁਣਿਆ ਹੈ?
6ਇਸੇ ਤਰ੍ਹਾਂ ਅਬਰਾਹਾਮ ਨੇ “ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।”
7ਤਾਂ ਸਮਝ ਲਵੋ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਅਬਰਾਹਾਮ ਦੀ ਸੰਤਾਨ ਹਨ।
8ਪਵਿੱਤਰ ਸ਼ਾਸਤਰ ਨੇ ਪਹਿਲਾਂ ਹੀ ਵੇਖਿਆ ਸੀ ਕਿ ਪਰਮੇਸ਼ਵਰ ਗ਼ੈਰ-ਯਹੂਦੀਆਂ ਨੂੰ ਵਿਸ਼ਵਾਸ ਦੁਆਰਾ ਧਰਮੀ ਠਹਿਰਾਵੇਗਾ, ਅਤੇ ਅਬਰਾਹਾਮ ਨੂੰ ਪਹਿਲਾਂ ਹੀ ਖੁਸ਼ਖ਼ਬਰੀ ਦਾ ਐਲਾਨ ਕੀਤਾ: “ਸਾਰੀਆਂ ਕੌਮਾਂ ਤੇਰੇ ਦੁਆਰਾ ਮੁਬਾਰਕ ਹੋਣਗੀਆਂ।”