ਗਲਾਤੀਆਂ 4

ਮੈਂ ਜੋ ਕਹਿ ਰਿਹਾ ਹਾਂ ਉਹ ਇਹ ਹੈ ਕਿ ਜਦੋਂ ਤੱਕ ਇੱਕ ਵਾਰਸ ਬਾਲਕ ਹੈ, ਉਸ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ, ਭਾਵੇਂ ਉਹ ਸਾਰੀ ਜਾਇਦਾਦ ਦਾ ਮਾਲਕ ਹੈ।

Galatians 4:1 (UKJV) Now I say, That the heir, as long as he is a child, differs nothing from a servant, though he be lord of all;

1ਮੈਂ ਜੋ ਕਹਿ ਰਿਹਾ ਹਾਂ ਉਹ ਇਹ ਹੈ ਕਿ ਜਦੋਂ ਤੱਕ ਇੱਕ ਵਾਰਸ ਬਾਲਕ ਹੈ, ਉਸ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ, ਭਾਵੇਂ ਉਹ ਸਾਰੀ ਜਾਇਦਾਦ ਦਾ ਮਾਲਕ ਹੈ।

2ਵਾਰਸ ਉਸ ਦੇ ਪਿਤਾ ਦੁਆਰਾ ਨਿਰਧਾਰਤ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।

3ਇਸੇ ਤਰ੍ਹਾਂ, ਜਦੋਂ ਅਸੀਂ ਬੱਚੇ ਸਾਂ ਤਾਂ ਸੰਸਾਰ ਦੀ ਮੁੱਢਲੀ ਵਿੱਦਿਆ ਅਧੀਨ ਗੁਲਾਮੀ ਵਿੱਚ ਸਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.