ਗਲਾਤੀਆਂ 4

ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!

Galatians 4:10 (UKJV) All of you observe days, and months, and times, and years.

8ਪਹਿਲਾਂ, ਜਦੋਂ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਨਹੀਂ ਕਰਦੇ ਸੀ, ਤੁਸੀਂ ਉਨ੍ਹਾਂ ਦੇ ਗੁਲਾਮ ਸੀ ਜੋ ਅਸਲ ਵਿੱਚ ਦੇਵਤੇ ਨਹੀਂ ਹਨ।

9ਪਰ ਹੁਣ ਜਦੋਂ ਤੁਸੀਂ ਪਰਮੇਸ਼ਵਰ ਨੂੰ ਜਾਣਦੇ ਹੋ ਜਾਂ ਸਗੋਂ ਪਰਮੇਸ਼ਵਰ ਨੇ ਤੁਹਾਨੂੰ ਜਾਣ ਲਿਆ ਹੈ ਇਹ ਕਿਵੇਂ ਹੈ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਰਹੇ ਹੋ? ਕੀ ਤੁਸੀਂ ਉਨ੍ਹਾਂ ਵਿੱਚ ਫਿਰ ਦੁਬਾਰਾ ਗੁਲਾਮ ਬਣਨਾ ਚਾਹੁੰਦੇ ਹੋ?

10ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!

11ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।

12ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਮੇਰੇ ਵਰਗੇ ਬਣੋ, ਕਿਉਂਕਿ ਮੈਂ ਤੁਹਾਡੇ ਵਰਗਾ ਬਣ ਗਿਆ ਹਾਂ। ਤੁਸੀਂ ਮੇਰੇ ਨਾਲ ਕੋਈ ਗਲਤ ਨਹੀਂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.