9ਪਰ ਹੁਣ ਜਦੋਂ ਤੁਸੀਂ ਪਰਮੇਸ਼ਵਰ ਨੂੰ ਜਾਣਦੇ ਹੋ ਜਾਂ ਸਗੋਂ ਪਰਮੇਸ਼ਵਰ ਨੇ ਤੁਹਾਨੂੰ ਜਾਣ ਲਿਆ ਹੈ ਇਹ ਕਿਵੇਂ ਹੈ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਰਹੇ ਹੋ? ਕੀ ਤੁਸੀਂ ਉਨ੍ਹਾਂ ਵਿੱਚ ਫਿਰ ਦੁਬਾਰਾ ਗੁਲਾਮ ਬਣਨਾ ਚਾਹੁੰਦੇ ਹੋ?
10ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!
11ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।
12ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਮੇਰੇ ਵਰਗੇ ਬਣੋ, ਕਿਉਂਕਿ ਮੈਂ ਤੁਹਾਡੇ ਵਰਗਾ ਬਣ ਗਿਆ ਹਾਂ। ਤੁਸੀਂ ਮੇਰੇ ਨਾਲ ਕੋਈ ਗਲਤ ਨਹੀਂ ਕੀਤਾ।
13ਜਿਵੇਂ ਕਿ ਤੁਸੀਂ ਜਾਣਦੇ ਹੋ, ਜੋ ਮੈਂ ਸਰੀਰ ਦੀ ਕਮਜ਼ੋਰੀ ਹੋਣ ਕਰਕੇ ਵੀ, ਮੈਂ ਪਹਿਲੀ ਵਾਰ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ,