ਗਲਾਤੀਆਂ 4

ਹੇ ਮੇਰੇ ਪਿਆਰੇ ਬੱਚਿਓ, ਜਿਨ੍ਹਾਂ ਦੇ ਲਈ ਮੈਂ ਦੁਬਾਰਾ ਜਣੇਪੇ ਦੇ ਦੁੱਖਾਂ ਵਿੱਚ ਹਾਂ ਜਦੋਂ ਤੱਕ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ,

Galatians 4:19 (UKJV) My little children, of whom I travail in birth again until Christ be formed in you,

17ਉਹ ਲੋਕ ਜਿਹੜੇ ਅਲੱਗ ਖੁਸ਼ਖ਼ਬਰੀ ਸੁਣ ਕੇ ਤੁਹਾਨੂੰ ਜਿੱਤਣ ਲਈ ਜੋਸ਼ੀਲੇ ਹਨ, ਪਰ ਕਿਸੇ ਭਲੇ ਲਈ ਨਹੀਂ। ਉਹ ਜੋ ਚਾਹੁੰਦੇ ਹਨ ਕਿ ਉਹ ਤੁਹਾਨੂੰ ਸਾਡੇ ਤੋਂ ਦੂਰ ਕਰਨ, ਤਾਂ ਜੋ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।

18ਪਰ ਜੋਸ਼ੀਲੇ ਰਹਿਣਾ, ਹਰ ਸਮੇਂ ਚੰਗੀਆਂ ਗੱਲਾਂ ਲਈ ਸਮਰਪਿਤ ਹੋਣਾ ਚੰਗਾ ਹੈ, ਅਤੇ ਸਿਰਫ ਉਦੋਂ ਨਹੀਂ ਜਦੋਂ ਮੈਂ ਤੁਹਾਡੇ ਨਾਲ ਹਾਂ।

19ਹੇ ਮੇਰੇ ਪਿਆਰੇ ਬੱਚਿਓ, ਜਿਨ੍ਹਾਂ ਦੇ ਲਈ ਮੈਂ ਦੁਬਾਰਾ ਜਣੇਪੇ ਦੇ ਦੁੱਖਾਂ ਵਿੱਚ ਹਾਂ ਜਦੋਂ ਤੱਕ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ,

20ਮੈਂ ਕਿਵੇਂ ਚਾਹੁੰਦਾ ਹਾਂ ਕਿ ਮੈਂ ਹੁਣ ਤੁਹਾਡੇ ਨਾਲ ਹੋਵਾਂ ਅਤੇ ਆਪਣੀ ਸੁਰ ਬਦਲ ਲਵਾਂ, ਕਿਉਂਕਿ ਮੈਂ ਤੁਹਾਡੇ ਬਾਰੇ ਪਰੇਸ਼ਾਨ ਹਾਂ!

21ਮੈਨੂੰ ਦੱਸੋ, ਤੁਸੀਂ ਜੋ ਬਿਵਸਥਾ ਦੇ ਅਧੀਨ ਰਹਿਣਾ ਚਾਹੁੰਦੇ ਹੋ, ਕੀ ਤੁਹਾਨੂੰ ਪਤਾ ਨਹੀਂ ਹੈ ਕਿ ਬਿਵਸਥਾ ਕੀ ਕਹਿੰਦੀ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.