ਗਲਾਤੀਆਂ 4

ਪਰ ਯੇਰੂਸ਼ਲੇਮ ਜੋ ਉੱਪਰ ਹੈ ਉਹ ਅਜ਼ਾਦ ਹੈ, ਅਤੇ ਉਹ ਸਾਡੀ ਮਾਂ ਹੈ।

Galatians 4:26 (UKJV) But Jerusalem which is above is free, which is the mother of us all.

24ਇਹ ਇੱਕ ਉਦਾਹਰਣ ਹੈ: ਔਰਤਾਂ ਦੋ ਨੇਮ ਨੂੰ ਦਰਸਾਉਂਦੀਆਂ ਹਨ। ਸੀਨਈ ਪਹਾੜ ਦਾ ਨੇਮ ਹਾਜਰਾ ਹੈ, ਜਿਸ ਤੋਂ ਗੁਲਾਮੀ ਦਾ ਬੱਚਾ ਪੈਦਾ ਹੋਇਆ ਹੈ।

25ਹਾਜਰਾ ਅਰਬ ਦੇ ਸੀਨਈ ਪਹਾੜ ਹੈ ਅਤੇ ਹੁਣ ਯੇਰੂਸ਼ਲੇਮ ਅਰਬ ਦੇ ਸੀਨਈ ਪਹਾੜ ਵਰਗਾ ਹੈ, ਕਿਉਂਕਿ ਉਹ ਅਤੇ ਉਸ ਦੇ ਬੱਚੇ ਬਿਵਸਥਾ ਦੀ ਗੁਲਾਮੀ ਵਿੱਚ ਰਹਿੰਦੇ ਹਨ।

26ਪਰ ਯੇਰੂਸ਼ਲੇਮ ਜੋ ਉੱਪਰ ਹੈ ਉਹ ਅਜ਼ਾਦ ਹੈ, ਅਤੇ ਉਹ ਸਾਡੀ ਮਾਂ ਹੈ।

27ਕਿਉਂ ਜੋ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਹੇ ਬਾਂਝ ਔਰਤ, ਖੁਸ਼ ਹੋ, ਤੂੰ ਜਿਸ ਨੇ ਕਦੇ ਬੱਚਾ ਨਹੀਂ ਜਣਿਆ; ਖੁਸ਼ੀ ਨਾਲ ਖੁੱਲ੍ਹ ਕੇ ਗਾ ਅਤੇ ਉੱਚੀ-ਉੱਚੀ ਕੁਰਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ।”

28ਹੁਣ ਤੁਸੀਂ, ਹੇ ਭਰਾਵੋ ਅਤੇ ਭੈਣੋ, ਇਸਹਾਕ ਵਾਂਗ, ਵਾਇਦੇ ਦੇ ਬੱਚੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.