ਗਲਾਤੀਆਂ 4

ਕਿਉਂਕਿ ਤੁਸੀਂ ਉਸ ਦੇ ਪੁੱਤਰ ਹੋ, ਪਰਮੇਸ਼ਵਰ ਨੇ ਆਪਣੇ ਪੁੱਤਰ ਦੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜਿਆ, ਉਹ ਆਤਮਾ ਜਿਹੜਾ, “ਅੱਬਾ, ਹੇ ਪਿਤਾ” ਪੁਕਾਰਦਾ ਹੈ।

Galatians 4:6 (UKJV) And because all of you are sons, God has sent forth the Spirit of his Son into your hearts, crying, Abba, Father.

4ਪਰ ਜਦੋਂ ਸਹੀ ਸਮਾਂ ਪੂਰਾ ਹੋ ਗਿਆ ਸੀ, ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਭੇਜਿਆ, ਜੋ ਕਿ ਇੱਕ ਔਰਤ ਤੋਂ ਪੈਦਾ ਹੋਇਆ, ਅਤੇ ਬਿਵਸਥਾ ਦੇ ਅਧੀਨ ਪੈਦਾ ਹੋਇਆ,

5ਜੋ ਬਿਵਸਥਾ ਦੇ ਅਧੀਨ ਹਨ ਉਨ੍ਹਾਂ ਨੂੰ ਛੁਡਾ ਲਵੇ, ਤਾਂ ਜੋ ਅਸੀਂ ਲੇਪਾਲਕ ਪੁੱਤਰ ਹੋਣ ਲਈ ਗੋਦ ਲਏ ਜਾ ਸਕੀਏ।

6ਕਿਉਂਕਿ ਤੁਸੀਂ ਉਸ ਦੇ ਪੁੱਤਰ ਹੋ, ਪਰਮੇਸ਼ਵਰ ਨੇ ਆਪਣੇ ਪੁੱਤਰ ਦੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜਿਆ, ਉਹ ਆਤਮਾ ਜਿਹੜਾ, “ਅੱਬਾ, ਹੇ ਪਿਤਾ” ਪੁਕਾਰਦਾ ਹੈ।

7ਇਸ ਲਈ ਤੁਸੀਂ ਹੁਣ ਗੁਲਾਮ ਨਹੀਂ ਹੋ, ਪਰ ਪਰਮੇਸ਼ਵਰ ਦੇ ਬੱਚੇ ਹੋ; ਅਤੇ ਕਿਉਂਕਿ ਤੁਸੀਂ ਉਸ ਦੇ ਬੱਚੇ ਹੋ, ਪਰਮੇਸ਼ਵਰ ਨੇ ਤੁਹਾਨੂੰ ਇੱਕ ਵਾਰਸ ਵੀ ਬਣਾਇਆ ਹੈ।

8ਪਹਿਲਾਂ, ਜਦੋਂ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਨਹੀਂ ਕਰਦੇ ਸੀ, ਤੁਸੀਂ ਉਨ੍ਹਾਂ ਦੇ ਗੁਲਾਮ ਸੀ ਜੋ ਅਸਲ ਵਿੱਚ ਦੇਵਤੇ ਨਹੀਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.