ਗਲਾਤੀਆਂ 5

ਕਿਉਂਕਿ ਸਾਰੀ ਬਿਵਸਥਾ ਇਸ ਹੁਕਮ ਨੂੰ ਪੂਰਾ ਕਰਨ ਵਿੱਚ ਹੁੰਦੀ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”

Galatians 5:14 (UKJV) For all the law is fulfilled in one word, even in this; You shall love your neighbour as yourself.

12ਜਿੱਥੋਂ ਤੱਕ ਉਨ੍ਹਾਂ ਅੰਦੋਲਨਕਾਰੀਆਂ ਲਈ, ਮੈਂ ਚਾਹੁੰਦਾ ਹਾਂ ਕਿ ਉਹ ਪੂਰੇ ਤਰੀਕੇ ਨਾਲ ਜਾਣ ਅਤੇ ਆਪਣੇ ਆਪ ਦਾ ਅੰਗ ਵੱਢ ਲੈਣ!

13ਹੇ ਮੇਰੇ ਭਰਾਵੋ ਅਤੇ ਭੈਣੋ, ਤੁਹਾਨੂੰ ਅਜ਼ਾਦ ਹੋਣ ਲਈ ਬੁਲਾਇਆ ਗਿਆ ਸੀ। ਪਰ ਆਪਣੀ ਸੁਤੰਤਰਤਾ ਦੀ ਵਰਤੋਂ ਸਰੀਰ ਨੂੰ ਭਰਮਾਉਣ ਲਈ ਨਾ ਕਰੋ; ਇਸ ਦੀ ਬਜਾਏ, ਪਿਆਰ ਨਾਲ ਇੱਕ-ਦੂਜੇ ਦੀ ਨਿਮਰਤਾ ਨਾਲ ਸੇਵਾ ਕਰੋ।

14ਕਿਉਂਕਿ ਸਾਰੀ ਬਿਵਸਥਾ ਇਸ ਹੁਕਮ ਨੂੰ ਪੂਰਾ ਕਰਨ ਵਿੱਚ ਹੁੰਦੀ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”

15ਪਰ ਜੇ ਤੁਸੀਂ ਇੱਕ-ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ-ਦੂਜੇ ਦਾ ਨਾਸ ਨਾ ਕਰ ਦੇਵੋ।

16ਇਸ ਲਈ ਮੈਂ ਕਹਿੰਦਾ ਹਾਂ, ਪਵਿੱਤਰ ਆਤਮਾ ਦੁਆਰਾ ਜ਼ਿੰਦਗੀ ਬਤੀਤ ਕਰੋ, ਅਤੇ ਤੁਸੀਂ ਸਰੀਰ ਦੀਆਂ ਇੱਛਾਵਾਂ ਨੂੰ ਸੰਤੁਸ਼ਟ ਨਹੀਂ ਕਰੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.