14ਕਿਉਂਕਿ ਸਾਰੀ ਬਿਵਸਥਾ ਇਸ ਹੁਕਮ ਨੂੰ ਪੂਰਾ ਕਰਨ ਵਿੱਚ ਹੁੰਦੀ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”
15ਪਰ ਜੇ ਤੁਸੀਂ ਇੱਕ-ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ-ਦੂਜੇ ਦਾ ਨਾਸ ਨਾ ਕਰ ਦੇਵੋ।
16ਇਸ ਲਈ ਮੈਂ ਕਹਿੰਦਾ ਹਾਂ, ਪਵਿੱਤਰ ਆਤਮਾ ਦੁਆਰਾ ਜ਼ਿੰਦਗੀ ਬਤੀਤ ਕਰੋ, ਅਤੇ ਤੁਸੀਂ ਸਰੀਰ ਦੀਆਂ ਇੱਛਾਵਾਂ ਨੂੰ ਸੰਤੁਸ਼ਟ ਨਹੀਂ ਕਰੋਗੇ।
17ਕਿਉਂਕਿ ਸਰੀਰ ਉਹ ਚਾਹੁੰਦਾ ਹੈ ਜੋ ਪਵਿੱਤਰ ਆਤਮਾ ਦੇ ਵਿਰੁੱਧ ਹੈ, ਅਤੇ ਪਵਿੱਤਰ ਆਤਮਾ ਜੋ ਸਰੀਰ ਦੇ ਵਿਰੁੱਧ ਹੈ। ਉਹ ਇੱਕ-ਦੂਜੇ ਨਾਲ ਟਕਰਾਉਂਦੇ ਹਨ, ਤਾਂ ਜੋ ਤੁਸੀਂ ਉਹ ਨਾ ਕਰੋ ਜੋ ਤੁਸੀਂ ਚਾਹੁੰਦੇ ਹੋ।
18ਪਰ ਜੇ ਤੁਸੀਂ ਪਵਿੱਤਰ ਆਤਮਾ ਦੀ ਅਗਵਾਈ ਵਿੱਚ ਚੱਲ ਰਹੇ ਹੋ, ਤਾਂ ਫਿਰ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਹੋ।