ਗਲਾਤੀਆਂ 5

ਪਰ ਪਵਿੱਤਰ ਆਤਮਾ ਦਾ ਫ਼ਲ ਪਿਆਰ, ਅਨੰਦ, ਸ਼ਾਂਤੀ, ਸਹਿਣਸ਼ੀਲਤਾ, ਦਿਆਲਤਾ, ਭਲਾਈ, ਵਫ਼ਾਦਾਰੀ ਹੈ,

Galatians 5:22 (UKJV) But the fruit of the Spirit is love, joy, peace, longsuffering, gentleness, goodness, faith,

20ਮੂਰਤੀ ਪੂਜਾ ਅਤੇ ਜਾਦੂ-ਟੂਣਾ; ਨਫ਼ਰਤ, ਝਗੜੇ, ਈਰਖਾ, ਗੁੱਸਾ, ਵਿਰੋਧ, ਫੁੱਟਾਂ, ਬਿਦਤਾਂ,

21ਅਤੇ ਖਾਰ; ਨਸ਼ੇ, ਬਦਮਸਤੀਆਂ, ਅਤੇ ਇਸ ਤਰ੍ਹਾਂ ਦੇ ਹੋਰ ਵੀ ਹਨ। ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ, ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ, ਕਿ ਜਿਹੜੇ ਇਸ ਤਰ੍ਹਾਂ ਜੀਉਂਦੇ ਹਨ ਉਹ ਪਰਮੇਸ਼ਵਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ।

22ਪਰ ਪਵਿੱਤਰ ਆਤਮਾ ਦਾ ਫ਼ਲ ਪਿਆਰ, ਅਨੰਦ, ਸ਼ਾਂਤੀ, ਸਹਿਣਸ਼ੀਲਤਾ, ਦਿਆਲਤਾ, ਭਲਾਈ, ਵਫ਼ਾਦਾਰੀ ਹੈ,

23ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

24ਅਤੇ ਜਿਹੜੇ ਮਸੀਹ ਯਿਸ਼ੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.