1ਇਹ ਅਜ਼ਾਦੀ ਲਈ ਹੈ ਕਿ ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਦ੍ਰਿੜ੍ਹ ਰਹੋ, ਅਤੇ ਆਪਣੇ ਆਪ ਨੂੰ ਗੁਲਾਮੀ ਦੇ ਜੂਲੇ ਹੇਠਾਂ ਦੁਬਾਰਾ ਬੋਝ ਨਾ ਬਣਨ ਦਿਓ।
2ਮੇਰੇ ਸ਼ਬਦਾਂ ਨੂੰ ਧਿਆਨ ਵਿੱਚ ਰੱਖਣਾ! ਮੈਂ, ਪੌਲੁਸ, ਤੁਹਾਨੂੰ ਦੱਸਦਾ ਹਾਂ ਕਿ ਜੇ ਤੁਸੀਂ ਆਪਣੀ ਸੁੰਨਤ ਕਰਾਉਂਦੇ ਹੋ, ਤਾਂ ਮਸੀਹ ਤੁਹਾਡੇ ਲਈ ਬਿਲਕੁਲ ਵੀ ਮਹੱਤਵਪੂਰਣ ਨਹੀਂ ਹੋਵੇਗਾ।
3ਦੁਬਾਰਾ ਫਿਰ ਮੈਂ ਹਰ ਉਸ ਆਦਮੀ ਨੂੰ ਕਹਿੰਦਾ ਹਾਂ ਜੋ ਆਪਣੇ ਆਪ ਦੀ ਸੁੰਨਤ ਕਰਵਾਉਂਦਾ ਹੈ ਕਿ ਉਸ ਨੂੰ ਪੂਰੀ ਬਿਵਸਥਾ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਸਮਝਣੀ ਪਵੇਗੀ।
4ਤੁਸੀਂ ਜੋ ਬਿਵਸਥਾ ਦੁਆਰਾ ਧਰਮੀ ਬਣਨਾ ਚਾਹੁੰਦੇ ਹੋ, ਮਸੀਹ ਅਤੇ ਪਰਮੇਸ਼ਵਰ ਦੀ ਕਿਰਪਾ ਤੋਂ ਵੱਖ ਹੋ ਗਏ ਹੋ।
5ਕਿਉਂਕਿ ਅਸੀਂ ਪਰਮੇਸ਼ਵਰ ਦੇ ਆਤਮਾ ਰਾਹੀਂ ਨਿਹਚਾ ਨਾਲ ਉਸ ਧਾਰਮਿਕਤਾ ਦੀ ਉਤਸੁਕਤਾ ਨਾਲ ਉਡੀਕ ਕਰਦੇ ਹਾਂ ਜਿਸ ਦੀ ਅਸੀਂ ਆਸ ਰੱਖਦੇ ਹਾਂ।