1ਹੇ ਭਰਾਵੋ ਅਤੇ ਭੈਣੋ, ਜੇ ਕੋਈ ਪਾਪ ਵਿੱਚ ਫੜਿਆ ਵੀ ਜਾਵੇ, ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਉਸ ਦਾ ਸੁਧਾਰ ਕਰੋ। ਪਰ ਆਪਣੇ ਆਪ ਨੂੰ ਵੇਖੋ, ਜਾਂ ਤੁਸੀਂ ਵੀ ਅਜਿਹਾ ਕਰਨ ਲਈ ਪਰਤਾਏ ਗਏ।
2ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋਗੇ।
3ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।