11ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ!
12ਜਿਹੜੇ ਲੋਕ ਸਰੀਰ ਦੁਆਰਾ ਲੋਕਾਂ ਨੂੰ ਪ੍ਰਭਾਵਤ ਕਰਨਾ ਚਾਹੁੰਦੇ ਹਨ ਉਹ ਤੁਹਾਨੂੰ ਸੁੰਨਤ ਕਰਵਾਉਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਕਰਨ ਦਾ ਇੱਕੋ ਇੱਕ ਕਾਰਨ ਮਸੀਹ ਦੀ ਸਲੀਬ ਲਈ ਸਤਾਏ ਜਾਣ ਤੋਂ ਬਚਣਾ ਚਾਹੁੰਦੇ ਹਨ।
13ਸੁੰਨਤ ਕੀਤੇ ਹੋਏ ਲੋਕ ਵੀ ਬਿਵਸਥਾ ਦੀ ਪਾਲਣਾ ਨਹੀਂ ਕਰਦੇ, ਫਿਰ ਵੀ ਉਹ ਚਾਹੁੰਦੇ ਹਨ ਕਿ ਤੁਹਾਡੀ ਸੁੰਨਤ ਕੀਤੀ ਜਾਵੇ ਤਾਂ ਜੋ ਉਹ ਸਰੀਰ ਵਿੱਚ ਤੁਹਾਡੀ ਸੁੰਨਤ ਬਾਰੇ ਸ਼ੇਖੀ ਮਾਰ ਸਕਣ।
14ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੇ ਵੱਲੋਂ ਅਤੇ ਮੈਂ ਸੰਸਾਰ ਦੇ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
15ਨਾ ਤਾਂ ਸੁੰਨਤ ਅਤੇ ਨਾ ਹੀ ਅਸੁੰਨਤ ਦਾ ਕੁਝ ਮਤਲਬ ਵੀ ਹੈ; ਸਗੋਂ ਨਵੀਂ ਸ੍ਰਿਸ਼ਟੀ ਹੈ।