ਗਲਾਤੀਆਂ 6

ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋਗੇ।

Galatians 6:2 (UKJV) Bear all of you one another's burdens, and so fulfill the law of Christ.

1ਹੇ ਭਰਾਵੋ ਅਤੇ ਭੈਣੋ, ਜੇ ਕੋਈ ਪਾਪ ਵਿੱਚ ਫੜਿਆ ਵੀ ਜਾਵੇ, ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਉਸ ਦਾ ਸੁਧਾਰ ਕਰੋ। ਪਰ ਆਪਣੇ ਆਪ ਨੂੰ ਵੇਖੋ, ਜਾਂ ਤੁਸੀਂ ਵੀ ਅਜਿਹਾ ਕਰਨ ਲਈ ਪਰਤਾਏ ਗਏ।

2ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋਗੇ।

3ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।

4ਹਰ ਇੱਕ ਨੂੰ ਆਪਣੇ ਕੰਮਾਂ ਦੀ ਪਰਖ ਕਰਨੀ ਚਾਹੀਦੀ ਹੈ। ਫਿਰ ਉਹ ਕਿਸੇ ਹੋਰ ਨਾਲ ਆਪਣੀ ਤੁਲਨਾ ਕੀਤੇ ਬਗੈਰ, ਇਕੱਲੇ ਆਪਣੇ ਆਪ ਤੇ ਮਾਣ ਕਰ ਸਕਦੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.