5ਕਿਉਂਕਿ ਹਰੇਕ ਨੂੰ ਆਪਣਾ ਭਾਰ ਚੁੱਕਣਾ ਚਾਹੀਦਾ ਹੈ।
6ਪਰ ਜਿਹੜਾ ਪਰਮੇਸ਼ਵਰ ਦੇ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰੇ ਚੰਗੇ ਪਦਾਰਥਾਂ ਵਿੱਚ ਸਾਂਝੀ ਕਰੇ।
7ਧੋਖਾ ਨਾ ਖਾਓ: ਪਰਮੇਸ਼ਵਰ ਦਾ ਮਜ਼ਾਕ ਨਹੀਂ ਉਡਾਇਆ ਜਾਂਦਾ। ਮਨੁੱਖ ਜੋ ਬੀਜਦਾ ਹੈ ਉਹੀ ਵੱਢਦਾ ਹੈ।
8ਜੋ ਕੋਈ ਵੀ ਆਪਣੇ ਸਰੀਰ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਸਰੀਰ ਤੋਂ ਵਿਨਾਸ਼ ਦੀ ਵਾਢੀ ਵੱਢੇਗਾ; ਜਿਹੜਾ ਵੀ ਪਵਿੱਤਰ ਆਤਮਾ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਪਵਿੱਤਰ ਆਤਮਾ ਤੋਂ ਸਦੀਵੀ ਜੀਵਨ ਦੀ ਵਾਢੀ ਵੱਢੇਗਾ।
9ਆਓ ਅਸੀਂ ਚੰਗੇ ਕੰਮ ਕਰਨ ਵਿੱਚ ਥੱਕ ਨਾ ਜਾਈਏ, ਕਿਉਂਕਿ ਜੇ ਅਸੀਂ ਹਾਰ ਨਾ ਮੰਨੀਏ ਤਾਂ ਸਹੀ ਸਮੇਂ ਤੇ ਅਸੀਂ ਵਾਢੀ ਵੱਢਾਗੇ।