21ਇਸ ਲਈ ਪਰਮੇਸ਼ਵਰ ਨੇ ਸਮੁੰਦਰ ਦੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਪਾਣੀ ਵਿੱਚ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ ਅਤੇ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ ਨਾਲੇ ਖੰਭ ਵਾਲੇ ਪੰਛੀ ਨੂੰ ਆਪਣੀ ਕਿਸਮ ਦੇ ਅਨੁਸਾਰ ਉਤਪਤ ਕੀਤੇ, ਅਤੇ ਪਰਮੇਸ਼ਵਰ ਨੇ ਦੇਖਿਆ ਕਿ ਇਹ ਚੰਗਾ ਹੈ।
22ਪਰਮੇਸ਼ਵਰ ਨੇ ਉਹਨਾਂ ਨੂੰ ਇਹ ਕਹਿ ਕੇ ਅਸੀਸ ਦਿੱਤੀ, “ਫਲੋ ਅਤੇ ਗਿਣਤੀ ਵਿੱਚ ਵੱਧੋ ਅਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਧਰਤੀ ਉੱਤੇ ਪੰਛੀ ਵੱਧਣ।”
23ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
24ਅਤੇ ਪਰਮੇਸ਼ਵਰ ਨੇ ਕਿਹਾ, “ਧਰਤੀ ਦੇ ਜੀਵਤ ਪ੍ਰਾਣੀਆਂ ਨੂੰ, ਪਸ਼ੂਆਂ ਨੂੰ, ਜੰਤੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਜੰਗਲੀ ਜਾਨਵਰਾਂ ਅਤੇ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਪੈਦਾ ਕਰੇ।” ਅਤੇ ਇਹ ਇਸੇ ਤਰ੍ਹਾਂ ਹੀ ਹੋ ਗਿਆ।
25ਪਰਮੇਸ਼ਵਰ ਨੇ ਜੰਗਲੀ ਜਾਨਵਰਾਂ ਨੂੰ ਉਹਨਾਂ ਦੀਆਂ ਕਿਸਮਾਂ ਦੇ ਅਨੁਸਾਰ, ਪਸ਼ੂਆਂ ਨੂੰ ਉਹਨਾਂ ਦੀਆਂ ਕਿਸਮਾਂ ਦੇ ਅਨੁਸਾਰ ਅਤੇ ਧਰਤੀ ਉੱਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ਨੂੰ ਉਹਨਾਂ ਦੀਆਂ ਕਿਸਮਾਂ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ਵਰ ਨੇ ਦੇਖਿਆ ਕਿ ਇਹ ਚੰਗਾ ਹੈ।