ਉਤਪਤ 11

ਤਾਂ ਯਾਹਵੇਹ ਨੇ ਉਹਨਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ ਅਤੇ ਉਹਨਾਂ ਨੇ ਸ਼ਹਿਰ ਬਣਾਉਣਾ ਬੰਦ ਕਰ ਦਿੱਤਾ।

Genesis 11:8 (UKJV) So the LORD scattered them abroad from thence upon the face of all the earth: and they left off to build the city.

6ਯਾਹਵੇਹ ਨੇ ਆਖਿਆ, “ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।

7ਆਓ, ਅਸੀਂ ਹੇਠਾਂ ਚੱਲੀਏ ਅਤੇ ਉਹਨਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ-ਦੂਜੇ ਦੀ ਭਾਸ਼ਾ ਨਾ ਸਮਝ ਸਕਣ।”

8ਤਾਂ ਯਾਹਵੇਹ ਨੇ ਉਹਨਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ ਅਤੇ ਉਹਨਾਂ ਨੇ ਸ਼ਹਿਰ ਬਣਾਉਣਾ ਬੰਦ ਕਰ ਦਿੱਤਾ।

9ਇਸ ਲਈ ਇਸ ਨੂੰ ਬਾਬੇਲ ਕਿਹਾ ਜਾਂਦਾ ਸੀ, ਕਿਉਂਕਿ ਉੱਥੇ ਯਾਹਵੇਹ ਨੇ ਸਾਰੇ ਸੰਸਾਰ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦਿੱਤਾ ਸੀ। ਉਥੋਂ ਯਾਹਵੇਹ ਨੇ ਉਹਨਾਂ ਨੂੰ ਸਾਰੀ ਧਰਤੀ ਦੇ ਚਿਹਰੇ ਉੱਤੇ ਖਿੰਡਾ ਦਿੱਤਾ।

10ਇਹ ਸ਼ੇਮ ਦੀ ਵੰਸ਼ਾਵਲੀ ਹੈ: ਹੜ੍ਹ ਤੋਂ ਦੋ ਸਾਲ ਬਾਅਦ ਜਦੋਂ ਸ਼ੇਮ 100 ਸਾਲਾਂ ਦਾ ਸੀ, ਉਹ ਅਰਪਕਸ਼ਦ ਦਾ ਪਿਤਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.