ਉਤਪਤ 12

ਯਾਹਵੇਹ ਨੇ ਅਬਰਾਮ ਨੂੰ ਕਿਹਾ ਸੀ, “ਤੂੰ ਆਪਣਾ ਦੇਸ਼, ਆਪਣੇ ਲੋਕਾਂ ਅਤੇ ਆਪਣੇ ਪਿਤਾ ਦੇ ਘਰਾਣੇ ਤੋਂ ਉਸ ਭੂਮੀ ਵੱਲ ਜਾ ਜਿਹੜਾ ਮੈਂ ਤੈਨੂੰ ਵਿਖਾਵਾਂਗਾ।

Genesis 12:1 (UKJV) Now the LORD had said unto Abram, Get you out of your country, and from your kindred, and from your father's house, unto a land that I will show you:

1ਯਾਹਵੇਹ ਨੇ ਅਬਰਾਮ ਨੂੰ ਕਿਹਾ ਸੀ, “ਤੂੰ ਆਪਣਾ ਦੇਸ਼, ਆਪਣੇ ਲੋਕਾਂ ਅਤੇ ਆਪਣੇ ਪਿਤਾ ਦੇ ਘਰਾਣੇ ਤੋਂ ਉਸ ਭੂਮੀ ਵੱਲ ਜਾ ਜਿਹੜਾ ਮੈਂ ਤੈਨੂੰ ਵਿਖਾਵਾਂਗਾ।

2“ਮੈਂ ਤੈਨੂੰ ਇੱਕ ਮਹਾਨ ਕੌਮ ਬਣਾਵਾਂਗਾ, ਅਤੇ ਮੈਂ ਤੈਨੂੰ ਅਸੀਸ ਦਿਆਂਗਾ; ਮੈਂ ਤੇਰਾ ਨਾਮ ਮਹਾਨ ਬਣਾਵਾਂਗਾ, ਅਤੇ ਤੂੰ ਇੱਕ ਬਰਕਤ ਦਾ ਕਾਰਨ ਹੋਵੇਗਾ।

3ਮੈਂ ਉਹਨਾਂ ਨੂੰ ਅਸੀਸ ਦਿਆਂਗਾ ਜੋ ਤੈਨੂੰ ਅਸੀਸ ਦੇਣਗੇ, ਅਤੇ ਜੋ ਕੋਈ ਤੈਨੂੰ ਸਰਾਪ ਦੇਵੇ ਮੈਂ ਉਸਨੂੰ ਸਰਾਪ ਦਿਆਂਗਾ। ਅਤੇ ਧਰਤੀ ਦੇ ਸਾਰੇ ਲੋਕ ਤੇਰੇ ਦੁਆਰਾ ਮੁਬਾਰਕ ਹੋਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.