ਉਤਪਤ 15

ਅਬਰਾਮ ਇਨ੍ਹਾਂ ਸਭਨਾਂ ਨੂੰ ਆਪਣੇ ਕੋਲ ਲਿਆਇਆ ਅਤੇ ਉਹਨਾਂ ਦੇ ਦੋ-ਦੋ ਟੁਕੜੇ ਕੀਤੇ ਅਤੇ ਇੱਕ-ਦੂਜੇ ਦੇ ਸਾਹਮਣੇ ਅੱਧੇ ਹਿੱਸੇ ਕੀਤੇ, ਪਰ ਉਸਨੇ ਪੰਛੀਆਂ ਦੇ ਟੁਕੜੇ ਨਾ ਕੀਤੇ।

Genesis 15:10 (UKJV) And he took unto him all these, and divided them in the midst, and laid each piece one against another: but the birds divided he not.

8ਪਰ ਅਬਰਾਮ ਨੇ ਕਿਹਾ, “ਹੇ ਪ੍ਰਭੂ ਯਾਹਵੇਹ, ਮੈਂ ਕਿਵੇਂ ਜਾਣ ਸਕਦਾ ਹਾਂ ਕਿ ਮੈਂ ਇਸ ਉੱਤੇ ਕਬਜ਼ਾ ਕਰ ਲਵਾਂਗਾ?”

9ਤਾਂ ਯਾਹਵੇਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਇੱਕ ਵੱਛੀ, ਇੱਕ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ ਲਿਆਓ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਵੀ ਲੈ ਆਓ।”

10ਅਬਰਾਮ ਇਨ੍ਹਾਂ ਸਭਨਾਂ ਨੂੰ ਆਪਣੇ ਕੋਲ ਲਿਆਇਆ ਅਤੇ ਉਹਨਾਂ ਦੇ ਦੋ-ਦੋ ਟੁਕੜੇ ਕੀਤੇ ਅਤੇ ਇੱਕ-ਦੂਜੇ ਦੇ ਸਾਹਮਣੇ ਅੱਧੇ ਹਿੱਸੇ ਕੀਤੇ, ਪਰ ਉਸਨੇ ਪੰਛੀਆਂ ਦੇ ਟੁਕੜੇ ਨਾ ਕੀਤੇ।

11ਤਦ ਸ਼ਿਕਾਰੀ ਪੰਛੀਆਂ ਦੀਆਂ ਲੋਥਾਂ ਉੱਤੇ ਉਤਰੇ, ਪਰ ਅਬਰਾਮ ਨੇ ਉਹਨਾਂ ਨੂੰ ਭਜਾ ਦਿੱਤਾ।

12ਜਦੋਂ ਸੂਰਜ ਡੁੱਬ ਰਿਹਾ ਸੀ ਤਾਂ ਅਬਰਾਮ ਗੂੜ੍ਹੀ ਨੀਂਦ ਵਿੱਚ ਸੋ ਗਿਆ ਤਦ ਇੱਕ ਸੰਘਣਾ ਅਤੇ ਭਿਆਨਕ ਹਨੇਰਾ ਉਸ ਉੱਤੇ ਛਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.