ਉਤਪਤ 15

ਪਰ ਅਬਰਾਮ ਨੇ ਕਿਹਾ, “ਹੇ ਪ੍ਰਭੂ ਯਾਹਵੇਹ, ਮੈਂ ਕਿਵੇਂ ਜਾਣ ਸਕਦਾ ਹਾਂ ਕਿ ਮੈਂ ਇਸ ਉੱਤੇ ਕਬਜ਼ਾ ਕਰ ਲਵਾਂਗਾ?”

Genesis 15:8 (UKJV) And he said, LORD God, whereby shall I know that I shall inherit it?

6ਅਬਰਾਮ ਨੇ ਯਾਹਵੇਹ ਉੱਤੇ ਵਿਸ਼ਵਾਸ ਕੀਤਾ, ਅਤੇ ਉਸ ਦੇ ਲਈ ਇਹ ਗੱਲ ਧਾਰਮਿਕਤਾ ਗਿਣੀ ਗਈ।

7ਉਸ ਨੇ ਉਸ ਨੂੰ ਇਹ ਵੀ ਕਿਹਾ, “ਮੈਂ ਉਹ ਯਾਹਵੇਹ ਹਾਂ, ਜੋ ਤੁਹਾਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਇਆ ਤਾਂ ਜੋ ਤੈਨੂੰ ਇਸ ਧਰਤੀ ਉੱਤੇ ਕਬਜ਼ਾ ਕਰਨ ਲਈ ਦੇਵੇ।”

8ਪਰ ਅਬਰਾਮ ਨੇ ਕਿਹਾ, “ਹੇ ਪ੍ਰਭੂ ਯਾਹਵੇਹ, ਮੈਂ ਕਿਵੇਂ ਜਾਣ ਸਕਦਾ ਹਾਂ ਕਿ ਮੈਂ ਇਸ ਉੱਤੇ ਕਬਜ਼ਾ ਕਰ ਲਵਾਂਗਾ?”

9ਤਾਂ ਯਾਹਵੇਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਇੱਕ ਵੱਛੀ, ਇੱਕ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ ਲਿਆਓ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਵੀ ਲੈ ਆਓ।”

10ਅਬਰਾਮ ਇਨ੍ਹਾਂ ਸਭਨਾਂ ਨੂੰ ਆਪਣੇ ਕੋਲ ਲਿਆਇਆ ਅਤੇ ਉਹਨਾਂ ਦੇ ਦੋ-ਦੋ ਟੁਕੜੇ ਕੀਤੇ ਅਤੇ ਇੱਕ-ਦੂਜੇ ਦੇ ਸਾਹਮਣੇ ਅੱਧੇ ਹਿੱਸੇ ਕੀਤੇ, ਪਰ ਉਸਨੇ ਪੰਛੀਆਂ ਦੇ ਟੁਕੜੇ ਨਾ ਕੀਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.