ਉਤਪਤ 15

ਤਾਂ ਯਾਹਵੇਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਇੱਕ ਵੱਛੀ, ਇੱਕ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ ਲਿਆਓ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਵੀ ਲੈ ਆਓ।”

Genesis 15:9 (UKJV) And he said unto him, Take me an heifer of three years old, and a she goat of three years old, and a ram of three years old, and a turtledove, and a young pigeon.

7ਉਸ ਨੇ ਉਸ ਨੂੰ ਇਹ ਵੀ ਕਿਹਾ, “ਮੈਂ ਉਹ ਯਾਹਵੇਹ ਹਾਂ, ਜੋ ਤੁਹਾਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਇਆ ਤਾਂ ਜੋ ਤੈਨੂੰ ਇਸ ਧਰਤੀ ਉੱਤੇ ਕਬਜ਼ਾ ਕਰਨ ਲਈ ਦੇਵੇ।”

8ਪਰ ਅਬਰਾਮ ਨੇ ਕਿਹਾ, “ਹੇ ਪ੍ਰਭੂ ਯਾਹਵੇਹ, ਮੈਂ ਕਿਵੇਂ ਜਾਣ ਸਕਦਾ ਹਾਂ ਕਿ ਮੈਂ ਇਸ ਉੱਤੇ ਕਬਜ਼ਾ ਕਰ ਲਵਾਂਗਾ?”

9ਤਾਂ ਯਾਹਵੇਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਇੱਕ ਵੱਛੀ, ਇੱਕ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ ਲਿਆਓ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਵੀ ਲੈ ਆਓ।”

10ਅਬਰਾਮ ਇਨ੍ਹਾਂ ਸਭਨਾਂ ਨੂੰ ਆਪਣੇ ਕੋਲ ਲਿਆਇਆ ਅਤੇ ਉਹਨਾਂ ਦੇ ਦੋ-ਦੋ ਟੁਕੜੇ ਕੀਤੇ ਅਤੇ ਇੱਕ-ਦੂਜੇ ਦੇ ਸਾਹਮਣੇ ਅੱਧੇ ਹਿੱਸੇ ਕੀਤੇ, ਪਰ ਉਸਨੇ ਪੰਛੀਆਂ ਦੇ ਟੁਕੜੇ ਨਾ ਕੀਤੇ।

11ਤਦ ਸ਼ਿਕਾਰੀ ਪੰਛੀਆਂ ਦੀਆਂ ਲੋਥਾਂ ਉੱਤੇ ਉਤਰੇ, ਪਰ ਅਬਰਾਮ ਨੇ ਉਹਨਾਂ ਨੂੰ ਭਜਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.