ਉਤਪਤ 16

ਤਦ ਸਾਰਈ ਨੇ ਅਬਰਾਮ ਨੂੰ ਕਿਹਾ, “ਮੈਂ ਜੋ ਦੁੱਖ ਭੋਗ ਰਹੀ ਹਾਂ ਉਸ ਲਈ ਤੂੰ ਜ਼ਿੰਮੇਵਾਰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਹੁਣ ਜਦੋਂ ਉਹ ਜਾਣਦੀ ਹੈ ਕਿ ਉਹ ਗਰਭਵਤੀ ਹੈ, ਉਹ ਮੈਨੂੰ ਤੁੱਛ ਜਾਣਦੀ ਹੈ। ਯਾਹਵੇਹ ਤੇਰਾ ਅਤੇ ਮੇਰਾ ਨਿਆਂ ਕਰੇ।”

Genesis 16:5 (UKJV) And Sarai said unto Abram, My wrong be upon you: I have given my maid into your bosom; and when she saw that she had conceived, I was despised in her eyes: the LORD judge between me and you.

3ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ ਤਾਂ ਉਸ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜਰਾ ਨੂੰ ਲੈ ਕੇ ਆਪਣੇ ਪਤੀ ਨੂੰ ਉਸ ਦੀ ਪਤਨੀ ਹੋਣ ਲਈ ਦੇ ਦਿੱਤਾ।

4ਉਹ ਹਾਜਰਾ ਨਾਲ ਸੌਂ ਗਿਆ ਅਤੇ ਉਹ ਗਰਭਵਤੀ ਹੋਈ। ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ, ਤਾਂ ਉਹ ਆਪਣੀ ਮਾਲਕਣ ਨੂੰ ਤੁੱਛ ਸਮਝਣ ਲੱਗ ਪਈ।

5ਤਦ ਸਾਰਈ ਨੇ ਅਬਰਾਮ ਨੂੰ ਕਿਹਾ, “ਮੈਂ ਜੋ ਦੁੱਖ ਭੋਗ ਰਹੀ ਹਾਂ ਉਸ ਲਈ ਤੂੰ ਜ਼ਿੰਮੇਵਾਰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਹੁਣ ਜਦੋਂ ਉਹ ਜਾਣਦੀ ਹੈ ਕਿ ਉਹ ਗਰਭਵਤੀ ਹੈ, ਉਹ ਮੈਨੂੰ ਤੁੱਛ ਜਾਣਦੀ ਹੈ। ਯਾਹਵੇਹ ਤੇਰਾ ਅਤੇ ਮੇਰਾ ਨਿਆਂ ਕਰੇ।”

6ਅਬਰਾਮ ਨੇ ਕਿਹਾ, “ਤੇਰੀ ਦਾਸੀ ਤੇਰੇ ਹੱਥ ਵਿੱਚ ਹੈ, ਉਸ ਨਾਲ ਉਹੋ ਕਰ ਜੋ ਤੈਨੂੰ ਵੱਧੀਆ ਲੱਗਦਾ ਹੈ।” ਤਦ ਸਾਰਈ ਨੇ ਹਾਜਰਾ ਨਾਲ ਬਦਸਲੂਕੀ ਕੀਤੀ, ਇਸ ਲਈ ਉਹ ਉਸ ਤੋਂ ਭੱਜ ਗਈ।

7ਯਾਹਵੇਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਵਿੱਚ ਇੱਕ ਚਸ਼ਮੇ ਦੇ ਨੇੜੇ ਲੱਭਿਆ, ਇਹ ਉਹ ਝਰਨਾ ਸੀ ਜੋ ਸ਼ੂਰ ਦੀ ਸੜਕ ਦੇ ਕਿਨਾਰੇ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.