ਉਤਪਤ 17

ਭਾਵੇਂ ਤੁਹਾਡੇ ਘਰ ਵਿੱਚ ਜੰਮੇ ਹੋਣ ਜਾਂ ਤੁਹਾਡੇ ਪੈਸੇ ਨਾਲ ਖਰੀਦੇ ਗਏ ਹੋਣ, ਉਹਨਾਂ ਦੀ ਸੁੰਨਤ ਹੋਣੀ ਚਾਹੀਦੀ ਹੈ। ਤੁਹਾਡੇ ਸਰੀਰ ਵਿੱਚ ਮੇਰਾ ਨੇਮ ਇੱਕ ਸਦੀਵੀ ਨੇਮ ਹੋਣਾ ਹੈ।

Genesis 17:13 (UKJV) He that is born in your house, and he that is bought with your money, must essentially be circumcised: and my covenant shall be in your flesh for an everlasting covenant.

11ਤੁਸੀਂ ਆਪਣੇ ਬਦਨ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।

12ਆਉਣ ਵਾਲੀਆਂ ਪੀੜ੍ਹੀਆਂ ਲਈ ਤੁਹਾਡੇ ਵਿੱਚੋਂ ਹਰ ਇੱਕ ਆਦਮੀ ਦੀ ਸੁੰਨਤ ਹੋਣੀ ਚਾਹੀਦੀ ਹੈ ਜੋ ਅੱਠ ਦਿਨਾਂ ਦਾ ਹੈ, ਉਹਨਾਂ ਵਿੱਚ ਜਿਹੜੇ ਤੁਹਾਡੇ ਘਰ ਵਿੱਚ ਜੰਮੇ ਹਨ ਜਾਂ ਪਰਦੇਸੀਆਂ ਤੋਂ ਪੈਸੇ ਨਾਲ ਖਰੀਦੇ ਗਏ ਹਨ, ਜਿਹੜੇ ਤੁਹਾਡੀ ਸੰਤਾਨ ਨਹੀਂ ਹਨ।

13ਭਾਵੇਂ ਤੁਹਾਡੇ ਘਰ ਵਿੱਚ ਜੰਮੇ ਹੋਣ ਜਾਂ ਤੁਹਾਡੇ ਪੈਸੇ ਨਾਲ ਖਰੀਦੇ ਗਏ ਹੋਣ, ਉਹਨਾਂ ਦੀ ਸੁੰਨਤ ਹੋਣੀ ਚਾਹੀਦੀ ਹੈ। ਤੁਹਾਡੇ ਸਰੀਰ ਵਿੱਚ ਮੇਰਾ ਨੇਮ ਇੱਕ ਸਦੀਵੀ ਨੇਮ ਹੋਣਾ ਹੈ।

14ਜਿਹੜਾ ਵੀ ਅਸੁੰਨਤੀ ਪੁਰਸ਼, ਜਿਸ ਦੀ ਸਰੀਰ ਵਿੱਚ ਸੁੰਨਤ ਨਹੀਂ ਹੋਈ, ਉਹ ਆਪਣੇ ਲੋਕਾਂ ਵਿੱਚੋਂ ਅਲੱਗ ਕਰ ਦਿੱਤਾ ਜਾਵੇਗਾ। ਕਿਉਂਕਿ ਉਸਨੇ ਮੇਰਾ ਨੇਮ ਤੋੜ ਦਿੱਤਾ ਹੈ।”

15ਪਰਮੇਸ਼ਵਰ ਨੇ ਅਬਰਾਹਾਮ ਨੂੰ ਇਹ ਵੀ ਕਿਹਾ, “ਜੋ ਤੇਰੀ ਪਤਨੀ ਸਾਰਈ ਲਈ ਹੈ, ਤੂੰ ਹੁਣ ਉਸ ਨੂੰ ਸਾਰਈ ਨਹੀਂ ਕਹੇਂਗਾ। ਉਸਦਾ ਨਾਮ ਸਾਰਾਹ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.