ਉਤਪਤ 17

ਮੈਂ ਤੈਨੂੰ ਬਹੁਤ ਫਲਦਾਇਕ ਬਣਾਵਾਂਗਾ, ਮੈਂ ਤੇਰੇ ਵਿੱਚੋਂ ਕੌਮਾਂ ਬਣਾਵਾਂਗਾ ਅਤੇ ਤੇਰੇ ਵਿੱਚੋਂ ਰਾਜੇ ਨਿੱਕਲਣਗੇ।

Genesis 17:6 (UKJV) And I will make you exceeding fruitful, and I will make nations of you, and kings shall come out of you.

4“ਮੇਰਾ ਤੇਰੇ ਨਾਲ ਇਹ ਨੇਮ ਹੈ ਤੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਹੋਵੇਂਗਾ।

5ਹੁਣ ਤੈਨੂੰ ਅਬਰਾਮ ਨਹੀਂ ਕਿਹਾ ਜਾਵੇਗਾ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।

6ਮੈਂ ਤੈਨੂੰ ਬਹੁਤ ਫਲਦਾਇਕ ਬਣਾਵਾਂਗਾ, ਮੈਂ ਤੇਰੇ ਵਿੱਚੋਂ ਕੌਮਾਂ ਬਣਾਵਾਂਗਾ ਅਤੇ ਤੇਰੇ ਵਿੱਚੋਂ ਰਾਜੇ ਨਿੱਕਲਣਗੇ।

7ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਹਨਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਜੋ ਕਿ ਤੇਰਾ ਪਰਮੇਸ਼ਵਰ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ ਦਾ ਪਰਮੇਸ਼ਵਰ ਹੋਵਾਂਗਾ।

8ਕਨਾਨ ਦੀ ਸਾਰੀ ਧਰਤੀ ਜਿੱਥੇ ਤੁਸੀਂ ਹੁਣ ਪਰਦੇਸੀ ਹੋ ਕੇ ਵੱਸਦੇ ਹੋ, ਮੈਂ ਤੈਨੂੰ ਅਤੇ ਤੇਰੇ ਤੋਂ ਬਾਅਦ ਤੇਰੇ ਉੱਤਰਾਧਿਕਾਰੀਆਂ ਨੂੰ ਸਦੀਪਕ ਅਧਿਕਾਰ ਵਜੋਂ ਦੇ ਦਿਆਂਗਾ ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.