ਉਤਪਤ 17

ਤਦ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, “ਤੂੰ ਮੇਰੇ ਨੇਮ ਦੀ ਪਾਲਣਾ ਕਰ ਤੂੰ ਅਤੇ ਤੇਰੇ ਤੋਂ ਬਾਅਦ ਆਉਣ ਵਾਲੀਆਂ ਪੀੜ੍ਹੀਆਂ ਇਸ ਨੇਮ ਦੀ ਪਾਲਣਾ ਕਰਨ।

Genesis 17:9 (UKJV) And God said unto Abraham, You shall keep my covenant therefore, you, and your seed after you in their generations.

7ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਹਨਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਜੋ ਕਿ ਤੇਰਾ ਪਰਮੇਸ਼ਵਰ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ ਦਾ ਪਰਮੇਸ਼ਵਰ ਹੋਵਾਂਗਾ।

8ਕਨਾਨ ਦੀ ਸਾਰੀ ਧਰਤੀ ਜਿੱਥੇ ਤੁਸੀਂ ਹੁਣ ਪਰਦੇਸੀ ਹੋ ਕੇ ਵੱਸਦੇ ਹੋ, ਮੈਂ ਤੈਨੂੰ ਅਤੇ ਤੇਰੇ ਤੋਂ ਬਾਅਦ ਤੇਰੇ ਉੱਤਰਾਧਿਕਾਰੀਆਂ ਨੂੰ ਸਦੀਪਕ ਅਧਿਕਾਰ ਵਜੋਂ ਦੇ ਦਿਆਂਗਾ ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।”

9ਤਦ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, “ਤੂੰ ਮੇਰੇ ਨੇਮ ਦੀ ਪਾਲਣਾ ਕਰ ਤੂੰ ਅਤੇ ਤੇਰੇ ਤੋਂ ਬਾਅਦ ਆਉਣ ਵਾਲੀਆਂ ਪੀੜ੍ਹੀਆਂ ਇਸ ਨੇਮ ਦੀ ਪਾਲਣਾ ਕਰਨ।

10ਇਹ ਮੇਰਾ ਨੇਮ ਤੇਰੇ ਨਾਲ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ ਨਾਲ ਹੈ, ਜਿਸ ਨੇਮ ਦੀ ਤੂੰ ਪਾਲਣਾ ਕਰਨੀ ਹੈ: ਤੁਹਾਡੇ ਵਿੱਚੋਂ ਹਰੇਕ ਪੁਰਖ ਦੀ ਸੁੰਨਤ ਕੀਤੀ ਜਾਵੇ।

11ਤੁਸੀਂ ਆਪਣੇ ਬਦਨ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.