ਉਤਪਤ 18

ਜਦੋਂ ਉਹ ਆਦਮੀ ਜਾਣ ਲਈ ਉੱਠੇ ਉਹਨਾਂ ਨੇ ਸੋਦੋਮ ਵੱਲ ਵੇਖਿਆ ਅਤੇ ਅਬਰਾਹਾਮ ਉਹਨਾਂ ਦੇ ਨਾਲ-ਨਾਲ ਚੱਲਿਆ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਰਾਹ ਵਿੱਚ ਵੇਖ ਸਕੇ।

Genesis 18:16 (UKJV) And the men rose up from thence, and looked toward Sodom: and Abraham went with them to bring them on the way.

14ਕੀ ਕੋਈ ਚੀਜ਼ ਯਾਹਵੇਹ ਪਰਮੇਸ਼ਵਰ ਲਈ ਬਹੁਤ ਔਖੀ ਹੈ? ਮੈਂ ਅਗਲੇ ਸਾਲ ਨਿਸ਼ਚਿਤ ਸਮੇਂ ਤੇ ਤੇਰੇ ਕੋਲ ਵਾਪਸ ਆਵਾਂਗਾ ਅਤੇ ਸਾਰਾਹ ਦੇ ਇੱਕ ਪੁੱਤਰ ਹੋਵੇਗਾ।”

15ਸਾਰਾਹ ਡਰ ਗਈ, ਇਸ ਲਈ ਉਸਨੇ ਝੂਠ ਬੋਲਿਆ ਅਤੇ ਕਿਹਾ, “ਮੈਂ ਨਹੀਂ ਹੱਸੀ।” ਪਰ ਉਸਨੇ ਕਿਹਾ, “ਹਾਂ, ਤੂੰ ਜ਼ਰੂਰ ਹੱਸੀ ਹੈ।”

16ਜਦੋਂ ਉਹ ਆਦਮੀ ਜਾਣ ਲਈ ਉੱਠੇ ਉਹਨਾਂ ਨੇ ਸੋਦੋਮ ਵੱਲ ਵੇਖਿਆ ਅਤੇ ਅਬਰਾਹਾਮ ਉਹਨਾਂ ਦੇ ਨਾਲ-ਨਾਲ ਚੱਲਿਆ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਰਾਹ ਵਿੱਚ ਵੇਖ ਸਕੇ।

17ਤਦ ਯਾਹਵੇਹ ਨੇ ਆਖਿਆ, ਕੀ ਮੈਂ ਅਬਰਾਹਾਮ ਤੋਂ ਉਹ ਗੱਲ ਲੁਕਾਵਾਂ ਜੋ ਮੈਂ ਕਰਨ ਵਾਲਾ ਹਾਂ?

18ਅਬਰਾਹਾਮ ਜ਼ਰੂਰ ਇੱਕ ਮਹਾਨ ਅਤੇ ਸ਼ਕਤੀਸ਼ਾਲੀ ਕੌਮ ਬਣੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਦੁਆਰਾ ਮੁਬਾਰਕ ਹੋਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.