ਉਤਪਤ 18

ਅਬਰਾਹਾਮ ਨੇ ਉੱਪਰ ਤੱਕ ਕੇ ਤਿੰਨ ਮਨੁੱਖਾਂ ਨੂੰ ਨੇੜੇ ਖੜ੍ਹੇ ਵੇਖਿਆ। ਜਦੋਂ ਉਸਨੇ ਉਹਨਾਂ ਨੂੰ ਦੇਖਿਆ, ਤਾਂ ਉਹ ਉਹਨਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਪ੍ਰਵੇਸ਼ ਦੁਆਰ ਤੋਂ ਜਲਦੀ ਆਇਆ ਅਤੇ ਜ਼ਮੀਨ ਤੱਕ ਝੁੱਕ ਕੇ ਮੱਥਾ ਟੇਕਿਆ।

Genesis 18:2 (UKJV) And he lift up his eyes and looked, and, lo, three men stood by him: and when he saw them, he ran to meet them from the tent door, and bowed himself toward the ground,

1ਯਾਹਵੇਹ ਨੇ ਅਬਰਾਹਾਮ ਨੂੰ ਮਮਰੇ ਦੇ ਵੱਡੇ ਰੁੱਖਾਂ ਦੇ ਕੋਲ ਦਰਸ਼ਣ ਦਿੱਤਾ ਜਦੋਂ ਉਹ ਦਿਨ ਦੀ ਗਰਮੀ ਵਿੱਚ ਆਪਣੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਬੈਠਾ ਸੀ।

2ਅਬਰਾਹਾਮ ਨੇ ਉੱਪਰ ਤੱਕ ਕੇ ਤਿੰਨ ਮਨੁੱਖਾਂ ਨੂੰ ਨੇੜੇ ਖੜ੍ਹੇ ਵੇਖਿਆ। ਜਦੋਂ ਉਸਨੇ ਉਹਨਾਂ ਨੂੰ ਦੇਖਿਆ, ਤਾਂ ਉਹ ਉਹਨਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਪ੍ਰਵੇਸ਼ ਦੁਆਰ ਤੋਂ ਜਲਦੀ ਆਇਆ ਅਤੇ ਜ਼ਮੀਨ ਤੱਕ ਝੁੱਕ ਕੇ ਮੱਥਾ ਟੇਕਿਆ।

3ਉਸ ਨੇ ਆਖਿਆ, “ਹੇ ਯਾਹਵੇਹ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।

4ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ ਅਤੇ ਤੁਸੀਂ ਸਾਰੇ ਆਪਣੇ ਪੈਰ ਧੋਵੋ ਅਤੇ ਇਸ ਰੁੱਖ ਦੇ ਹੇਠਾਂ ਆਰਾਮ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.