22ਉਹ ਮਨੁੱਖ ਮੁੜੇ ਅਤੇ ਸੋਦੋਮ ਵੱਲ ਚਲੇ ਗਏ, ਪਰ ਅਬਰਾਹਾਮ ਯਾਹਵੇਹ ਦੇ ਸਾਹਮਣੇ ਖੜ੍ਹਾ ਰਿਹਾ
23ਤਦ ਅਬਰਾਹਾਮ ਨੇ ਉਸ ਕੋਲ ਆ ਕੇ ਕਿਹਾ, “ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰ ਦੇਵੇਗਾ?
24ਜੇਕਰ ਸ਼ਹਿਰ ਵਿੱਚ ਪੰਜਾਹ ਧਰਮੀ ਹੋਣ ਤਾਂ ਕੀ ਹੋਵੇਗਾ? ਕੀ ਤੂੰ ਜ਼ਰੂਰ ਉਸ ਜਗ੍ਹਾ ਨੂੰ ਮਿਟਾ ਦੇਵੇਂਗਾ ਅਤੇ ਉਹਨਾਂ ਪੰਜਾਹ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਗਾ?
25ਇਹੋ ਜਿਹਾ ਕੰਮ ਕਰਨਾ ਤੁਹਾਡੇ ਤੋਂ ਦੂਰ ਹੋਵੇ ਜਿਵੇਂ ਧਰਮੀ ਨੂੰ ਦੁਸ਼ਟ ਨਾਲ ਮਾਰਨਾ ਅਰਥਾਤ ਧਰਮੀ ਅਤੇ ਦੁਸ਼ਟ ਨਾਲ ਇੱਕੋ ਜਿਹਾ ਸਲੂਕ ਕਰਨਾ, ਇਹ ਤੁਹਾਡੇ ਤੋਂ ਦੂਰ ਹੋਵੇ! ਕੀ ਸਾਰੀ ਧਰਤੀ ਦਾ ਨਿਆਈਂ ਸਹੀ ਨਿਆਂ ਨਹੀਂ ਕਰੇਗਾ?”
26ਯਾਹਵੇਹ ਨੇ ਆਖਿਆ, “ਜੇਕਰ ਮੈਨੂੰ ਸੋਦੋਮ ਸ਼ਹਿਰ ਵਿੱਚ ਪੰਜਾਹ ਧਰਮੀ ਲੋਕ ਮਿਲੇ, ਤਾਂ ਮੈਂ ਉਹਨਾਂ ਦੀ ਖ਼ਾਤਰ ਸਾਰੀ ਜਗ੍ਹਾ ਨੂੰ ਬਚਾ ਲਵਾਂਗਾ।”