ਉਤਪਤ 18

ਇੱਕ ਵਾਰ ਫੇਰ ਉਸ ਨੇ ਉਸ ਨਾਲ ਗੱਲ ਕੀਤੀ, “ਜੇ ਉੱਥੇ ਸਿਰਫ ਚਾਲੀ ਹੀ ਮਿਲ ਜਾਣ ਤਾਂ ਕੀ ਹੋਵੇਗਾ?” ਉਸਨੇ ਕਿਹਾ, “ਜੇ ਉੱਥੇ ਚਾਲੀ ਧਰਮੀ ਬੰਦੇ ਮਿਲ ਜਾਣ, ਮੈਂ ਇਹ ਨਹੀਂ ਕਰਾਂਗਾ।”

Genesis 18:29 (UKJV) And he spoke unto him yet again, and said, Possibly there shall be forty found there. And he said, I will not do it for forty's sake.

27ਤਦ ਅਬਰਾਹਾਮ ਨੇ ਫੇਰ ਕਿਹਾ, “ਹੁਣ ਜਦੋਂ ਮੈਂ ਯਾਹਵੇਹ ਨਾਲ ਗੱਲ ਕਰਨ ਲਈ ਇੰਨਾ ਦਲੇਰ ਹੋ ਗਿਆ ਹਾਂ, ਭਾਵੇਂ ਮੈਂ ਕੁਝ ਵੀ ਨਹੀਂ ਹਾਂ ਸਗੋਂ ਮਿੱਟੀ ਅਤੇ ਸੁਆਹ ਹਾਂ।

28ਜੇਕਰ ਧਰਮੀ ਲੋਕਾਂ ਦੀ ਗਿਣਤੀ ਪੰਜਾਹ ਤੋਂ ਘੱਟ ਹੋਵੇ ਤਾਂ ਕੀ ਹੋਵੇਗਾ? ਕੀ ਤੁਸੀਂ ਪੰਜਾਹ ਬੰਦਿਆਂ ਦੀ ਘਾਟ ਕਾਰਨ ਪੂਰੇ ਸ਼ਹਿਰ ਨੂੰ ਤਬਾਹ ਕਰ ਦਿਓਗੇ?” “ਜੇ ਮੈਨੂੰ ਉੱਥੇ ਪੈਂਤਾਲੀ ਮਿਲੇ,” ਉਸ ਨੇ ਕਿਹਾ, “ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।”

29ਇੱਕ ਵਾਰ ਫੇਰ ਉਸ ਨੇ ਉਸ ਨਾਲ ਗੱਲ ਕੀਤੀ, “ਜੇ ਉੱਥੇ ਸਿਰਫ ਚਾਲੀ ਹੀ ਮਿਲ ਜਾਣ ਤਾਂ ਕੀ ਹੋਵੇਗਾ?” ਉਸਨੇ ਕਿਹਾ, “ਜੇ ਉੱਥੇ ਚਾਲੀ ਧਰਮੀ ਬੰਦੇ ਮਿਲ ਜਾਣ, ਮੈਂ ਇਹ ਨਹੀਂ ਕਰਾਂਗਾ।”

30ਤਦ ਉਸ ਨੇ ਆਖਿਆ, “ਯਾਹਵੇਹ ਨਾਰਾਜ਼ ਨਾ ਹੋਵੇ ਪਰ ਮੈਨੂੰ ਬੋਲਣ ਦਿਓ। ਜੇ ਉੱਥੇ ਸਿਰਫ ਤੀਹ ਹੀ ਮਿਲ ਜਾਣ ਤਾਂ ਕੀ ਹੋਵੇਗਾ?” ਉਸ ਨੇ ਉੱਤਰ ਦਿੱਤਾ, “ਜੇ ਮੈਨੂੰ ਉੱਥੇ ਤੀਹ ਮਿਲੇ ਤਾਂ ਮੈਂ ਇਹ ਨਹੀਂ ਕਰਾਂਗਾ।”

31ਅਬਰਾਹਾਮ ਨੇ ਆਖਿਆ, ਹੁਣ ਜਦੋਂ ਮੈਂ ਪ੍ਰਭੂ ਨਾਲ ਗੱਲ ਕਰਨ ਲਈ ਇੰਨਾ ਦਲੇਰ ਹੋ ਗਿਆ ਹਾਂ ਤਾਂ ਕੀ ਜੇ ਉੱਥੇ ਸਿਰਫ ਵੀਹ ਹੀ ਮਿਲ ਜਾਣ? ਉਸਨੇ ਕਿਹਾ, “ਮੈਂ ਉਨ੍ਹਾਂ ਵੀਹ ਦੇ ਕਾਰਨ, ਮੈਂ ਇਸਨੂੰ ਤਬਾਹ ਨਹੀਂ ਕਰਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.