32ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਸ਼ਰਾਬ ਪਿਲਾਈਏ ਅਤੇ ਫਿਰ ਉਸਦੇ ਨਾਲ ਸੌਂਦੇ ਹਾਂ ਅਤੇ ਆਪਣੇ ਪਿਤਾ ਦੁਆਰਾ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਦੇ ਹਾਂ।”
33ਉਸ ਰਾਤ ਉਹਨਾਂ ਨੇ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਵੱਡੀ ਧੀ ਅੰਦਰ ਜਾ ਕੇ ਉਸ ਦੇ ਨਾਲ ਸੌਂ ਗਈ। ਉਸਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਹ ਕਦੋਂ ਲੇਟ ਗਈ ਜਾਂ ਕਦੋਂ ਉੱਠੀ।
34ਅਗਲੇ ਦਿਨ ਵੱਡੀ ਧੀ ਨੇ ਛੋਟੀ ਨੂੰ ਕਿਹਾ, “ਕੱਲ ਰਾਤ ਮੈਂ ਆਪਣੇ ਪਿਤਾ ਨਾਲ ਸੁੱਤੀ ਸੀ। ਚਲੋ ਅੱਜ ਰਾਤ ਉਸਨੂੰ ਦੁਬਾਰਾ ਮਧ ਪਿਲਾਈਏ, ਅਤੇ ਤੂੰ ਅੰਦਰ ਜਾ ਅਤੇ ਉਸਦੇ ਨਾਲ ਸੌਂ ਤਾਂ ਜੋ ਅਸੀਂ ਆਪਣੇ ਪਿਤਾ ਦੁਆਰਾ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕੀਏ।”
35ਸੋ ਉਹਨਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਆਈ ਅਤੇ ਛੋਟੀ ਧੀ ਅੰਦਰ ਜਾ ਕੇ ਉਹ ਦੇ ਨਾਲ ਸੌਂ ਗਈ। ਦੁਬਾਰਾ ਫਿਰ ਉਸਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਹ ਕਦੋਂ ਲੇਟ ਗਈ ਜਾਂ ਕਦੋਂ ਉੱਠੀ।
36ਸੋ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋ ਗਈਆਂ।