15ਪਰਮੇਸ਼ਵਰ ਨੇ ਮਨੁੱਖ ਨੂੰ ਲਿਆ ਅਤੇ ਅਦਨ ਦੇ ਬਾਗ਼ ਵਿੱਚ ਕੰਮ ਕਰਨ ਅਤੇ ਇਸਦੀ ਦੇਖਭਾਲ ਕਰਨ ਲਈ ਰੱਖਿਆ।
16ਤਦ ਪਰਮੇਸ਼ਵਰ ਨੇ ਮਨੁੱਖ ਨੂੰ ਹੁਕਮ ਦਿੱਤਾ, “ਤੂੰ ਬਾਗ਼ ਦੇ ਕਿਸੇ ਵੀ ਰੁੱਖ ਤੋਂ ਖਾਣ ਲਈ ਅਜ਼ਾਦ ਹੈ,
17ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।”
18ਯਾਹਵੇਹ ਪਰਮੇਸ਼ਵਰ ਨੇ ਆਖਿਆ, “ਮਨੁੱਖ ਦਾ ਇਕੱਲਾ ਰਹਿਣਾ ਚੰਗਾ ਨਹੀਂ, ਇਸ ਲਈ ਮੈਂ ਉਸ ਲਈ ਉਸ ਵਰਗੀ ਯੋਗ ਸਹਾਇਕਣ ਬਣਾਵਾਂਗਾ।”
19ਹੁਣ ਯਾਹਵੇਹ ਪਰਮੇਸ਼ਵਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਹਨਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।