ਉਤਪਤ 2

ਇਸ ਲਈ ਯਾਹਵੇਹ ਪਰਮੇਸ਼ਵਰ ਨੇ ਮਨੁੱਖ ਨੂੰ ਗੂੜੀ ਨੀਂਦ ਵਿੱਚ ਪਾ ਦਿੱਤਾ, ਜਦੋਂ ਉਹ ਸੌਂ ਰਿਹਾ ਸੀ ਪਰਮੇਸ਼ਵਰ ਨੇ ਮਨੁੱਖ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਸਦੀ ਥਾਂ ਮਾਸ ਭਰ ਦਿੱਤਾ।

Genesis 2:21 (UKJV) And the LORD God caused a deep sleep to fall upon Adam, and he slept: and he took one of his ribs, and closed up the flesh instead thereof;

19ਹੁਣ ਯਾਹਵੇਹ ਪਰਮੇਸ਼ਵਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਹਨਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।

20ਇਸ ਤਰ੍ਹਾਂ ਮਨੁੱਖ ਨੇ ਸਾਰੇ ਪਸ਼ੂਆਂ ਦੇ, ਅਕਾਸ਼ ਦੇ ਪੰਛੀਆਂ ਅਤੇ ਸਾਰੇ ਜੰਗਲੀ ਜਾਨਵਰਾਂ ਦੇ ਨਾਮ ਰੱਖੇ। ਪਰ ਆਦਮ ਲਈ ਕੋਈ ਯੋਗ ਸਹਾਇਕ ਨਹੀਂ ਮਿਲਿਆ।

21ਇਸ ਲਈ ਯਾਹਵੇਹ ਪਰਮੇਸ਼ਵਰ ਨੇ ਮਨੁੱਖ ਨੂੰ ਗੂੜੀ ਨੀਂਦ ਵਿੱਚ ਪਾ ਦਿੱਤਾ, ਜਦੋਂ ਉਹ ਸੌਂ ਰਿਹਾ ਸੀ ਪਰਮੇਸ਼ਵਰ ਨੇ ਮਨੁੱਖ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਸਦੀ ਥਾਂ ਮਾਸ ਭਰ ਦਿੱਤਾ।

22ਤਦ ਯਾਹਵੇਹ ਪਰਮੇਸ਼ਵਰ ਨੇ ਇੱਕ ਔਰਤ ਨੂੰ ਉਸ ਪਸਲੀ ਤੋਂ ਬਣਾਇਆ ਜਿਸ ਨੂੰ ਉਸਨੇ ਆਦਮੀ ਵਿੱਚੋਂ ਕੱਢਿਆ ਸੀ ਅਤੇ ਉਹ ਉਸਨੂੰ ਆਦਮੀ ਕੋਲ ਲੈ ਆਇਆ।

23ਤਦ ਆਦਮ ਨੇ ਆਖਿਆ, “ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਤੇ ਮੇਰੇ ਮਾਸ ਵਿੱਚੋਂ ਮਾਸ ਹੈ, ਇਸਨੂੰ ‘ਔਰਤ’ ਕਿਹਾ ਜਾਵੇਗਾ, ਕਿਉਂਕਿ ਉਹ ਆਦਮੀ ਵਿੱਚੋਂ ਕੱਢੀ ਗਈ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.