ਉਤਪਤ 2

ਯਾਹਵੇਹ ਪਰਮੇਸ਼ਵਰ ਨੇ ਜ਼ਮੀਨ ਵਿੱਚੋਂ ਹਰ ਕਿਸਮ ਦੇ ਰੁੱਖ ਉਗਾਏ, ਉਹ ਰੁੱਖ ਜੋ ਵੇਖਣ ਨੂੰ ਮਨਭਾਉਂਦੇ ਅਤੇ ਭੋਜਨ ਲਈ ਚੰਗੇ ਸਨ। ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਅਤੇ ਚੰਗੇ ਬੁਰੇ ਦੇ ਗਿਆਨ ਦਾ ਰੁੱਖ ਵੀ ਸੀ।

Genesis 2:9 (UKJV) And out of the ground made the LORD God to grow every tree that is pleasant to the sight, and good for food; the tree of life also in the midst of the garden, and the tree of knowledge of good and evil.

7ਤਦ ਯਾਹਵੇਹ ਪਰਮੇਸ਼ਵਰ ਨੇ ਮਨੁੱਖ ਨੂੰ ਧਰਤੀ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ ਇਸ ਤਰ੍ਹਾਂ ਮਨੁੱਖ ਇੱਕ ਜਿਉਂਦਾ ਪ੍ਰਾਣੀ ਬਣ ਗਿਆ।

8ਹੁਣ ਯਾਹਵੇਹ ਪਰਮੇਸ਼ਵਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸਨੇ ਉਸ ਆਦਮੀ ਨੂੰ ਰੱਖਿਆ ਜਿਸਨੂੰ ਉਸਨੇ ਰਚਿਆ ਸੀ।

9ਯਾਹਵੇਹ ਪਰਮੇਸ਼ਵਰ ਨੇ ਜ਼ਮੀਨ ਵਿੱਚੋਂ ਹਰ ਕਿਸਮ ਦੇ ਰੁੱਖ ਉਗਾਏ, ਉਹ ਰੁੱਖ ਜੋ ਵੇਖਣ ਨੂੰ ਮਨਭਾਉਂਦੇ ਅਤੇ ਭੋਜਨ ਲਈ ਚੰਗੇ ਸਨ। ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਅਤੇ ਚੰਗੇ ਬੁਰੇ ਦੇ ਗਿਆਨ ਦਾ ਰੁੱਖ ਵੀ ਸੀ।

10ਬਾਗ਼ ਨੂੰ ਪਾਣੀ ਦੇਣ ਵਾਲੀ ਨਦੀ ਅਦਨ ਤੋਂ ਵਗਦੀ ਸੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।

11ਪਹਿਲੇ ਦਾ ਨਾਮ ਪਿਸ਼ੋਨ ਹੈ; ਇਹ ਹਵੀਲਾਹ ਦੀ ਸਾਰੀ ਧਰਤੀ ਵਿੱਚੋਂ ਲੰਘਦੀ ਹੈ, ਜਿੱਥੇ ਸੋਨਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.